ਧਾਰੀਵਾਲ, 3 ਅਪ੍ਰੈਲ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ 10+2 ਨਾਨ-ਮੈਡੀਕਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੰਜਾਬ ਦੀ ਬਾਕਸਿੰਗ ਟੀਮ ਲਈ ਚੁਣੀ ਗਈ ਹੈ | ਜ਼ਿਕਰਯੋਗ ਹੈ ਕਿ ਨਾਗਪੁਰ, ਮਹਾਂਰਾਸ਼ਟਰ ਵਿਖੇ ਹੋ ਰਹੀ 7ਵੀਂ ਬਾਕਸਿੰਗ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਅੰਡਰ-17 ਵਿਚ ਕਾਲਜ ਵਿਦਿਆਰਥਣ ਸਿਮਰਨਜੀਤ ਕੌਰ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਸਖਤ ਮਿਹਨਤ ਦੇ ਸਿੱਟੇ ਵਜੋਂ ਇਹ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਕਾਲਜ ਪਹੁੰਚਣ 'ਤੇ ਖਿਡਾਰਨ ਸਿਮਰਨਜੀਤ ਕੌਰ ਨੂੰ ਸਨਮਾਨਿਤ ਕਰ ਕੇ ਟੀਮ ਵਿਚ ਵਧੀਆ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ ਤੇ ਕਾਲਜ ਵਲੋਂ ਹਰ ਪੱਖ ਤੋਂ ਬਣਦੀ ਸਹਾਇਤਾ ਦੇਣ ਦੀ ਗੱਲ ਆਖੀ | ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |