ਘੁਮਾਣ, 3 ਅਪ੍ਰੈਲ (ਬੰਮਰਾਹ)- ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਸੱਚਖੰਡ ਵਾਸੀ ਬਾਬਾ ਰਾਮ ਸਿੰਘ ਦੀ ਯਾਦ ਨੂੰ ਸਮਰਪਿਤ ਭਲਕੇ 5 ਅਪ੍ਰੈਲ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਬਾਬਾ ਨਾਮਦੇਵ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਦੀਆਂ ਸੇਵਾਵਾਂ ਨਿਭਾਉਣ ਵਾਲੇ ਬਾਬਾ ਰਾਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੀ ਆਰੰਭਤਾ ਕਰਵਾਈ ਗਈ ਹੈ | 5 ਅਪ੍ਰੈਲ ਨੂੰ ਭੋਗ ਪੈਣਗੇ | ਉਪਰੰਤ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਰਣਜੀਤ ਸਿੰਘ ਭੋਮਾ ਦੇ ਕੀਰਤਨੀ ਜਥੇ ਤੇ ਭਾਈ ਨਿਰਮਲ ਸਿੰਘ ਬਰਿਆਰ ਦਾ ਕਵੀਸ਼ਰੀ ਜੱਥਾ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ |