03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਮਤਿ ਸਮਾਗਮ ਤੇ ਕਬੱਡੀ ਕੱਪ 5 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਹਰਚੋਵਾਲ, 3 ਅਪ੍ਰੈਲ (ਢਿੱਲੋਂ, ਭਾਮ)- ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਜੀ ਯਾਦ 'ਚ ਗੁਰਮਤਿ ਸਮਾਗਮ ਤੇ ਕਬੱਡੀ ਕੱਪ 5 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਥੇਦਾਰ ਬਾਬਾ ਬਲਵਿੰਦਰ ਸਿੰਘ, ਬਾਬਾ ਦਲਬੀਰ ਸਿੰਘ ਤੇ ਸਰਪੰਚ ਧਰਮਿੰਦਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਤਾਰਾ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਉਪਰੰਤ ਕਬੱਡੀ ਕੱਪ ਦੀ ਆਰੰਭਤਾ ਹੋਵੇਗੀ, ਜਿਸ ਵਿਚ ਨਾਮਵਰ 4 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਦੀਆਂ ਟੀਮਾਂ ਭਾਗ ਲੈਣਗੀਆਂ | ਲੜਕੀਆਂ ਤੇ ਬਜ਼ੁਰਗਾਂ ਦੀ ਕਬੱਡੀ ਦਾ ਸ਼ੋਅ ਮੈਚ ਵੀ ਹੋਵੇਗਾ | ਜੇਤੂ ਟੀਮਾਂ ਨੂੰ ਨਕਦ ਇਨਾਮ ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਗੁਰਨੇਕ ਸਿੰਘ, ਜਗਰੂਪ ਸਿੰਘ, ਪਲਵਿੰਦਰ ਸਿੰਘ ਸੈਕਟਰੀ, ਹਰਭਿੰਦਰ ਸਿੰਘ ਵਡਾਲੀ, ਰਵਿੰਦਰ ਸਿੰਘ, ਜਰਨੈਲ ਸਿੰਘ, ਦਿਲਬਾਗ ਸਿੰਘ, ਲੱਕੀ ਭਲਵਾਨ, ਮਾਸਟਰ ਮਲਕੀਤ ਸਿੰਘ, ਹਰਮਨਦੀਪ ਸਿੰਘ ਸ਼ਾਹ, ਸਰਬਜੀਤ ਸਿੰਘ ਸਾਬੀ, ਤਰਲੋਕ ਸਿੰਘ, ਗਿਆਨੀ ਸੁਖਬੀਰ ਸਿੰਘ, ਸੁਖਜਿੰਦਰ ਸਿੰਘ, ਪ੍ਰਧਾਨ ਲਵਜੀਤ ਸਿੰਘ ਭੁੱਲਰ, ਡਾਕਟਰ ਮਹਿਤਾਬ ਸਿੰਘ, ਬਲਰਾਜ ਸਿੰਘ ਰਿਆੜ, ਗੁਰਮੁਖ ਸਿੰਘ, ਕੁਲਵੰਤ ਸਿੰਘ, ਅਜੀਤ ਸਿੰਘ ਭੁੱਲਰ, ਪਰਮਜੀਤ ਸਿੰਘ, ਪ੍ਰਧਾਨ ਜਸਪ੍ਰੀਤ ਸਿੰਘ, ਬਲਬੀਰ ਸਿੰਘ, ਹਰਪਾਲ ਸਿੰਘ, ਰਜੀਵ ਕੁਮਾਰ ਸ਼ਰਮਾ, ਮਿੱਤਰ ਸਿੰਘ, ਅਮਰਬੀਰ ਸਿੰਘ, ਰਾਜਵਿੰਦਰ ਸਿੰਘ, ਮਨਜੀਤ ਸਿੰਘ, ਡਾ. ਮੁਖਵਿੰਦਰ ਸਿੰਘ, ਗੁਰਦਿਆਲ ਸਿੰਘ, ਕਰਮ ਸਿੰਘ, ਬਲਰਾਜ ਸਿੰਘ, ਮੰਗਤ ਸਿੰਘ ਆਦਿ ਹਾਜ਼ਰ ਸਨ |
3ਬੀਟੀਐਲ07
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਗਲੀ ਖ਼ਬਰ ਨਿਰੋਈ ਸਿਹਤ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24