03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਲਬੀਰ ਸਿੰਘ ਪੰਨੂੰ ਨੇ ਮੁਨੀਸ਼ ਸਿਸੋਦੀਆ ਨਾਲ ਪਾਰਟੀ ਮੁੱਦਿਆਂ 'ਤੇ ਕੀਤਾ ਵਿਚਾਰ ਵਟਾਂਦਰਾ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਫਤਿਹਗੜ੍ਹ ਚੂੜੀਆਂ, 3 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿਸ਼ੇਸ ਮੀਟਿੰਗ ਕੀਤੀ | ਇਸ ਮੌਕੇ ਮੁਨੀਸ਼ ਸਿਸੋਦੀਆ ਨੇ ਹਲਕਾ ਇੰਚਾਰਜ ਪੰਨੂੰ ਵਲੋਂ ਮਿਹਨਤ ਨਾਲ ਕੀਤੀ ਗਈ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅੱਗੇ ਤੋਂ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਵੱਡੇ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਤੇ ਹਲਕੇ ਅੰਦਰ ਜ਼ਮੀਨੀ ਪੱਧਰ 'ਤੇ ਚੱਲ ਰਹੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ | ਸ੍ਰੀ ਸਿਸੋਦੀਆਂ ਵਲੋਂ ਪੰਨੂੰ ਨੂੰ ਪਾਰਟੀ ਹਾਈਕਮਾਂਡ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਜਾਗਰੂਕ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਨਹਿਰ ਅਪਰਬਾਰੀ ਦੁਆਬ 'ਚ ਡਿੱਗੇ ਰੁੱਖ ਚੁਕਵਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ
Ad Position 24