03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਇਟਲੀ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ 'ਚ ਖ਼ਾਲਸਾ ਸਾਜਨਾ ਦਿਵਸ 'ਤੇ ਨਗਰ ਕੀਰਤਨ 18 ਨੂੰ : ਕਾਹਲੋਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਕਲਾਨੌਰ, 3 ਅਪੈ੍ਰਲ (ਪੁਰੇਵਾਲ)- ਇਟਲੀ ਦੀ ਧਰਤੀ 'ਤੇ ਬੈਰਗਮੋਂ 'ਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਕਰਵਾਇਆ ਜਾਵੇਗਾ | ਇਸ ਸੰਬੰਧੀ ਵਿਦੇਸ਼ ਤੋਂ ਗੁਰੂ ਘਰ ਦੇ ਅਨਿਨ ਸੇਵਾਦਾਰ ਭਾਈ ਗੁਰਕੀਰਤ ਸਿੰਘ ਕਾਹਲੋਂ ਇਟਲੀ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪ੍ਰਧਾਨ ਰਜਿੰਦਰ ਸਿੰਘ ਰੰਮੀ ਕਾਹਲੋਂ ਦੀ ਅਗਵਾਈ 'ਚ ਪ੍ਰਬੰਧਕਾਂ ਵਲੋਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ | ਕਾਹਲੋਂ ਨੇ ਦੱਸਿਆ ਕਿ ਇਸ ਨਗਰ ਕੀਰਤਨ ਲਈ ਵਿਦੇਸ਼ ਦੀਆਂ ਸਾਰੀਆਂ ਧਾਰਮਿਕ ਜਥੇਬੰਦੀਆਂ, ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਸੰਪਰਦਾਵਾਂ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਭਾਈ ਗੁਰਕੀਰਤ ਸਿੰਘ ਕਾਹਲੋਂ ਨੇ ਕਿਹਾ ਕਿ ਵਿਦੇਸ਼ਾਂ ਦੀ ਧਰਤੀ 'ਤੇ ਪੰਜਾਬੀਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਇਟਲੀ ਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਬੱਚਿਆਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ ਤਾਂ ਕਿ ਵਿਦੇਸ਼ਾਂ 'ਚ ਪੰਜਾਬੀ ਬੱਚੇ ਜੋ ਸਕੂਲਾਂ ਆਦਿ 'ਚ ਜ਼ਿਆਦਾਤਰ ਇਟਾਲੀਅਨ ਭਾਸ਼ਾ ਦਾ ਇਸਤੇਮਾਲ ਕਰਦੇ ਹਨ, ਉਹ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਹੋ ਕੇ ਆਪਣੀ ਮਾਤ ਭਾਸ਼ਾ ਪੰਜਾਬੀ ਨਾਲ ਜੁੜ ਸਕਣ | ਇਸ ਮੌਕੇ ਪ੍ਰਧਾਨ ਪਿੰਦਰਪਾਲ ਸਿੰਘ, ਪ੍ਰਧਾਨ ਪ੍ਰਤਾਪ ਸਿੰਘ ਕਾਹਲੋਂ, ਹਰਜੀਤ ਸਿੰਘ ਟਿਵਾਣਾ, ਸੁਚੇਤ ਸਿੰਘ ਬਾਜਵਾ, ਦੀਪ ਸਿੰਘ ਮਾਹਲ, ਅਮਨ ਕਰੇਮਾਂ, ਹਰਜੀਤ ਸਿੰਘ ਅਠਵਾਲ, ਬੌਵੀ ਕਲਿਆਣ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਨੇ ਐੱਸ.ਐੱਸ.ਪੀ. ਬਟਾਲਾ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਸ਼ਹੀਦਾਂ ਦੀ ਯਾਦਗਾਰ ਪਾਰਕ 'ਚ ਮੁਹੱਲਾ ਕਲੀਨਿਕ ਨਹੀਂ ਬਣਾਉਣ ਦਿੱਤਾ ਜਾਵੇਗਾ : ਵਾਹਲਾ <br/>
Ad Position 24