ਕਾਦੀਆਂ, 3 ਅਪ੍ਰੈਲ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਇਤਿਹਾਸ ਵਿਭਾਗ ਅਤੇ ਪੰਜਾਬੀ ਵਿਭਾਗ ਵਲੋਂ ਆਈ.ਕਿਊ. ਏ.ਸੀ. ਦੇ ਸਹਿਯੋਗ ਨਾਲ ਗੁਰਦੁਆਰਾ ਸੁਧਾਰ ਲਹਿਰ ਅਧੀਨ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਮੋਰਚੇ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਾਲਜ ਆਡੀਟੋਰੀਅਮ ਵਿਖੇ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ, ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਸਤਨਾਮ ਸਿੰਘ ਬੁੱਟਰ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਮੈਂਬਰ ਸੇਵਾ-ਮੁਕਤ ਪ੍ਰੋ. ਕੁਲਵਿੰਦਰ ਸਿੰਘ ਨੇ ਕੀਤੀ | ਕੁੰਜੀਵਤ ਭਾਸ਼ਣ ਦੇਣ ਲਈ ਪ੍ਰਸਿੱਧ ਸਿੱਖ ਚਿੰਤਕ ਡਾ. ਇੰਦਰਜੀਤ ਸਿੰਘ ਗੋਗੋਆਣੀ ਮੁਖੀ ਧਰਮ ਅਧਿਐਨ ਵਿਭਾਗ ਖਾਲਸਾ ਕਾਲਜ ਯੂਨੀਵਰਸਿਟੀ ਅੰਮਿ੍ਤਸਰ ਸ਼ਾਮਿਲ ਹੋਏ ਜਦਕਿ ਮੁੱਖ ਬੁਲਾਰੇ ਵਜੋਂ ਡਾ.ਅਮਨਦੀਪ ਬੱਲ ਪ੍ਰੋਫੈਸਰ ਜਲਿ੍ਹਆਂਵਾਲਾ ਬਾਗ ਚੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਸਨ ਜਿਨ੍ਹਾਂ ਦਾ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਸੈਮੀਨਾਰ ਦੇ ਕਨਵੀਨਰ ਡਾ. ਸਤਿੰਦਰ ਕੌਰ, ਪ੍ਰੋ. ਕੁਲਦੀਪ ਕੌਰ, ਸਹਿ ਕਨਵੀਨਰ ਪ੍ਰੋ. ਕੁਲਵਿੰਦਰ ਸਿੰਘ ਭਾਟੀਆ, ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਜਸਕਿਰਨ ਕੌਰ ਸਮੇਤ ਸਟਾਫ ਮੈਂਬਰਾਂ ਨੇ ਸਵਾਗਤ ਕੀਤਾ | ਵਿਦਿਆਰਥੀ ਦਿਲਜੀਤ ਸਿੰਘ, ਦਿਲਪ੍ਰੀਤ ਸਿੰਘ, ਸਿਮਰਨ ਸਿੰਘ, ਸ਼ੁਭਪ੍ਰੀਤ ਸਿੰਘ ਵਲੋਂ ਸ਼ਬਦ-ਗਾਇਨ ਕੀਤਾ ਗਿਆ | ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਸਿੱਖ ਮੋਰਚਿਆਂ ਖਾਸ ਕਰ ਗੁਰਦੁਆਰਾ ਸੁਧਾਰ ਲਹਿਰ ਅਧੀਨ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਜੈਤੋ ਮੋਰਚੇ ਦਾ ਇਤਿਹਾਸਿਕ ਮਹੱਤਵ ਹੈ | ਇਸ ਮੌਕੇ ਪ੍ਰੋਫੈਸਰ ਅਮਨਦੀਪ ਬੱਲ, ਪ੍ਰੋਫੈਸਰ ਮੋਨਿਕਾ ਮਹਾਜਨ ਵਲੋਂ ਪੇਪਰ ਪੜਿ੍ਹਆ ਗਿਆ | ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਹਲ, ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ (ਸੀ.ਸੰ.) ਅਮਰਜੀਤ ਸਿੰਘ ਭਾਟੀਆ, ਕਾਮਰੇਡ ਗੁਰਮੇਜ ਸਿੰਘ, ਡਾ. ਮਨਜੀਤ ਸਿੰਘ, ਡਿਪਟੀ ਸਕੱਤਰ ਸੱਯਦ ਜੁਬੇਰ ਅਹਿਮਦ, ਮੁਹੰਮਦ ਨੂਰਉਦੀਨ, ਨਵੀਦ ਅਹਿਮਦ ਫਜਲ, ਸਾਬਕਾ ਸਰਪੰਚ ਅਪਾਰਜੀਤ ਸਿੰਘ ਘੁੰਮਣ, ਮਨਜੀਤ ਸਿੰਘ, ਅੰਮਿ੍ਤ ਢਪੱਈ, ਪਵਿੱਤਰ ਸਿੰਘ, ਲੈਕਚਰਾਰ ਮਨਜਿੰਦਰ ਸਿੰਘ, ਹਰਜੀਤ ਸਿੰਘ, ਪ੍ਰਦੀਪ ਸਿੰਘ, ਡਾ. ਗੁਰਦੀਪ ਸਿੰਘ, ਪ੍ਰੋ. ਸਤਿੰਦਰ ਸਿੰਘ, ਪ੍ਰੋ. ਰਾਕੇਸ ਕੁਮਾਰ, ਪ੍ਰੋ. ਅਮਨਦੀਪ ਕੌਰ, ਡਾ. ਸਿਮਰਤਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਰੂਫ ਰੂਮੀ, ਪ੍ਰੋ. ਜਸਕਿਰਨ ਕੌਰ, ਪ੍ਰੋ. ਅਮਤੁਲ, ਪ੍ਰੋ. ਆਰਫਾ ਕਮਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪ੍ਰਭਜੀਤ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਸੁਖਦੀਪ ਕੌਰ, ਪ੍ਰੋ. ਮਿਤਾਲੀ ਸਮੇਤ ਵਿਦਿਆਰਥੀ ਹਾਜ਼ਰ ਸਨ |