01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਿਰਤ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 04-04-2026
ਪਠਾਨਕੋਟ, 3 ਅਪ੍ਰੈਲ (ਵਿਨੋਦ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਮਜ਼ਦੂਰ ਜਮਾਤ ਨਾਲ ਧ੍ਰੋਹ ਕਰਦਿਆਂ ਮਜ਼ਦੂਰ ਪੱਖੀ ਬਣਾਏ ਸਾਰੇ ਕਿਰਤ ਕਾਨੂੰਨ ਖ਼ਤਮ ਕਰਕੇ 1 ਅਪ੍ਰੈਲ 2026 ਤੋਂ ਲਾਗੂ ਕਰਨ ਦੇ ਆਦੇਸ਼ ਜਾਰੀ ਕਰਨ ਖ਼ਿਲਾਫ਼ ਦੇਸ਼ ਭਰ ਦੀਆਂ ਸਮੁੱਚੀਆਂ ਟਰੇਡ ਯੂਨੀਅਨਾਂ ਤੇ ਮਜ਼ਦੂਰ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ ਤਹਿਤ ਵਿਰੋਧ ਵਜੋਂ ਪਠਾਨਕੋਟ ਵਿਖੇ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵਲੋਂ ਪਹਿਲਾਂ ਲੇਬਰ ਸ਼ੈੱਡ ਰੈਲੀ ਕੀਤੀ, ਪੈਂਦੇ ਮੀਂਹ ਦੌਰਾਨ ਕਾਲੇ ਝੰਡਿਆਂ ਨਾਲ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਤੇ ਵਾਲਮੀਕਿ ਚੌਕ ਲੇਬਰ ਕੋਡ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ | ਰੈਲੀ ਅਤੇ ਮਾਰਚ ਦੀ ਅਗਵਾਈ ਟਰੇਡ ਯੂਨੀਅਨ ਮੋਰਚੇ 'ਚ ਸ਼ਾਮਿਲ ਏਟਕ, ਸੀਟੂ, ਸੀ.ਟੀ.ਯੂ. ਪੰਜਾਬ ਤੇ ਇਫਟੂ ਦੇ ਆਗੂਆਂ ਕਾਮਰੇਡ ਸੁਰੇਸ਼ ਕੁਮਾਰ, ਸੁਰਿੰਦਰ ਸਹਿਗਲ, ਮਾਸਟਰ ਸੁਭਾਸ਼ ਸ਼ਰਮਾ ਤੇ ਵਿਜੇ ਕੁਮਾਰ ਰਛਪਾਲਵਾਂ 'ਤੇੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ | ਮੋਦੀ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਦਾ ਪੱਖ ਪੂਰਦਿਆਂ ਮਜ਼ਦੂਰ ਪੱਖੀ ਕਿਰਤ ਕਾਨੂੰਨ ਖ਼ਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰ ਜਮਾਤ ਨਾਲ ਘਿਣਾਉਣਾ ਅਪਰਾਧ ਕੀਤਾ ਹੈ | ਭਾਜਪਾ ਸਰਕਾਰਾਂ ਦਾ ਇਹ ਵਰਤਾਰਾ ਮਜ਼ਦੂਰ, ਕਿਸਾਨ, ਮੁਲਾਜ਼ਮ ਵਿਰੋਧੀ ਮਾਨਸਿਕਤਾ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀ ਹੈ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਟਰੇਡ ਯੂਨੀਅਨ ਆਗੂ ਕਾਮਰੇਡ ਨੱਥਾ ਸਿੰਘ ਢਡਵਾਲ, ਬਿਕਰਮਜੀਤ, ਇਕਬਾਲ ਸਿੰਘ, ਵਿਜੇ ਕੁਮਾਰ, ਸ਼ਿਵ ਕੁਮਾਰ, ਬਲਵਿੰਦਰ ਕੁਮਾਰ, ਕਿਸਾਨ ਆਗੂ ਕੇਵਲ ਕਾਲੀਆ ਤੇ ਬਲਵੰਤ ਸਿੰਘ ਘੋਹ ਨੇ ਕਿਹਾ ਕਿ ਪੁਰਾਣੇ ਕਿਰਤ ਕਾਨੂੰਨ ਬਹਾਲ ਕਰਵਾਉਣ, ਮਨਰੇਗਾ ਕਾਨੂੰਨ ਮੁੜ ਬਹਾਲ ਕਰਨ, ਬਿਜਲੀ ਤੇ ਬੀਜ ਸੋਧ ਬਿੱਲ 2025 ਰੱਦ ਕਰਵਾਉਣ ਲਈ ਸਾਂਝੇ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ | ਇਸ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ 5 ਨੂੰ ਅਗਲੀ ਖ਼ਬਰ ਪੁਰਾਣਾ ਤਾਰਾਗੜ੍ਹ ਪੰਚਾਇਤ ਨੇ ਵਾਰਡ ਨੰਬਰ-1 ਦੀਆਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ <br/>
Ad Position 24