ਪਠਾਨਕੋਟ, 3 ਅਪ੍ਰੈਲ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਪਠਾਨਕੋਟ ਵਿਖੇ 5 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤ ਸਮਾਗਮ ਕਰਵਾਇਆ ਜਾਵੇਗਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਵਿੱਚ ਭਾਈ ਸਰਤਾਜ ਸਿੰਘ ਹੁਸ਼ਿਆਰਪੁਰ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਪ੍ਰਗਟ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ ਵਿੱਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਚਰਨ ਸਿੰਘ, ਮੈਨੇਜਰ ਸੋਹਨ ਸਿੰਘ ਡਿਪਟੀ ਮੈਨੇਜਰ ਤਲਵਿੰਦਰ ਸਿੰਘ ਜੋਗਿੰਦਰ ਸਿੰਘ, ਰਣਜੀਤ ਸਿੰਘ, ਦਾਤਾਰ ਸਿੰਘ, ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ |