01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਿੰਡ ਭਜੂਰਾ ਵਿਚ ਕਮਿਊਨਿਟੀ ਹਾਲ ਦੀ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 04-04-2026
ਪਠਾਨਕੋਟ, 3 ਅਪ੍ਰੈਲ (ਵਿਨੋਦ)-ਰੰਗਲਾ ਪੰਜਾਬ ਦੇ ਅਧੀਨ ਪਿੰਡ ਭਜੂਰਾ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਵਲੋਂ ਕਮਿਊਨਿਟੀ ਹਾਲ ਦੀ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿੰਡ ਵਿਚ ਕਮਿਊਨਿਟੀ ਹਾਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜਿਸ ਤਹਿਤ ਰੰਗਲਾ ਪੰਜਾਬ ਤਹਿਤ 8 ਲੱਖ ਰੁਪਏ ਦੀ ਗਰਾਂਟ ਨਾਲ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਵਿਚ ਸਰਵਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਪਿੰਡ ਵਿਚ ਇਕ ਸੁੰਦਰ ਸਟੇਡੀਅਮ ਬਣਾਇਆ ਜਾਵੇਗਾ ਜਿਸ ਵਿਚ ਹਰ ਤਰ੍ਹਾਂ ਦੇ ਨੌਜਵਾਨਾਂ ਨੂੰ ਖੇਡਣ ਦੀ ਸਹੂਲਤ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੀ ਸਰਪੰਚ ਰੀਤੂ ਰਾਣੀ, ਸਾਬਕਾ ਸਰਪੰਚ ਸੁਨੀਲ ਸਿੰਘ, ਸਰਪੰਚ ਕੁਲਬੀਰ ਸਿੰਘ, ਸਰਪੰਚ ਸੁਰਜੀਤ ਸਿੰਘ, ਸਰਪੰਚ ਸੁਰੇਸ਼ ਕੁਮਾਰ, ਪੰਚਾਇਤ ਸਕੱਤਰ ਵਿਜੇ ਕੁਮਾਰ, ਅਮਿਤ ਕੁਮਾਰ ਜੂਨੀਅਰ ਇੰਜੀਨੀਅਰ, ਪੰਚਾਇਤ ਮੈਂਬਰ ਬਨਾਰਸੀ ਦਾਸ, ਜਸਪਾਲ ਸਿੰਘ, ਰਾਜੇਸ਼ ਕੁਮਾਰ, ਯੂਥ ਪ੍ਰਧਾਨ ਤੁਰਨ ਕੁਮਾਰ, ਵਿਨੈ ਕੁਮਾਰ, ਸਲਾਮ ਰਾਜ ਸਕੱਤਰ, ਅਭਿਸ਼ੇਕ ਕੁਮਾਰ ਤੇ ਗੁਰਨਾਮ ਸਿੰਘ ਸਕੱਤਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੁਲੇਟ ਮੋਟਰਸਾਈਕਲਾਂ ਦੀ ਉੱਚੀ ਆਵਾਜ਼ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਬਣੀ ਪ੍ਰੇਸ਼ਾਨੀ <br/> ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਭੇਟ
Ad Position 24