01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਨੇ ਸੁਰਿੰਦਰ ਸਿੰਘ ਮਿੰਟੂ ਨੂੰ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 04-04-2026
ਪਠਾਨਕੋਟ, 3 ਅਪ੍ਰੈਲ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਵਿਸ਼ੇਸ਼ ਸਨਮਾਨ ਸਮਾਗਮ ਪ੍ਰਧਾਨ ਇੰਦਰਜੀਤ ਗੁਪਤਾ ਤੇ ਚੇਅਰਮੈਨ ਵਿਵੇਕ ਮਾਡੀਆ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਵਪਾਰ ਮੰਡਲ ਦੇ ਸੀਨੀਅਰ ਮੈਂਬਰ ਸੁਰਿੰਦਰ ਸਿੰਘ ਮਿੰਟੂ ਕੰਵਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਫੁੱਲਾਂ ਦੇ ਹਾਰ ਅਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਇੰਦਰਜੀਤ ਗੁਪਤਾ ਤੇ ਚੇਅਰਮੈਨ ਵਿਵੇਕ ਮਾਡੀਆ ਨੇ ਸੁਰਿੰਦਰ ਸਿੰਘ ਮਿੰਟੂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੋਚ ਹਮੇਸ਼ਾ ਸਮਾਜ ਹਿਤ ਵਿਚ ਰਹੀ ਹੈ | ਜਿਸ ਕਰਕੇ ਇਕ ਵੱਡੀ ਰਾਜਨੀਤਿਕ ਪਾਰਟੀ ਵਲੋਂ ਉਨ੍ਹਾਂ ਨੂੰ ਤੀਜੀ ਵਾਰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਨੇ ਜ਼ਿਲ੍ਹਾ ਵਪਾਰ ਮੰਡਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਪਾਰ ਮੰਡਲ ਨਾਲ ਜੁੜ ਕੇ ਵਪਾਰੀਆਂ ਦੇ ਹਿਤ 'ਚ ਕੰਮ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਇੰਦਰਜੀਤ ਗੁਪਤਾ, ਵਿਵੇਕ ਮਾਡੀਆ, ਸੂਮਿਤ ਮਹਾਜਨ, ਕੇਵਲ ਸ਼ਰਮਾ, ਮਨੋਜ ਅਰੋੜਾ, ਰਾਜੀਵ ਅਨੇਜਾ, ਤਰਸੇਮ ਧੀਮਾਨ, ਵਿਨੋਦ ਡੋਗਰਾ, ਸੁਰੇਸ਼ ਬਿੱਟਾ, ਸੁਰੇਸ਼ ਮਹਿਰਾ, ਕਰਨ ਕੁਮਾਰ, ਰਾਕੇਸ਼ ਮਹਾਜਨ, ਸਿਕੰਦਰ ਮਹਾਜਨ, ਜਤਿੰਦਰ ਜੀਤੂ, ਹਰਪ੍ਰੀਤ ਸਿੰਘ ਰਾਜਾ ਸਮੇਤ ਹੋਰ ਕਈ ਪ੍ਰਮੁੱਖ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਵਲੋਂ ਐਡਵਾਂਸਡ ਆਈ.ਟੀ. ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ... ਅਗਲੀ ਖ਼ਬਰ ਐਲ.ਪੀ.ਜੀ. ਦੀ ਸੁਚਾਰੂ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਗੈਸ ਏਜੰਸੀਆਂ ਨਾਲ ਮੀਟਿੰਗ <br/>...
Ad Position 24