15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਾਰਦਾਤ ਕਰਨ ਤੋਂ ਪਹਿਲਾਂ ਹੀ 2 ਨੌਜਵਾਨ ਪਿਸਤੌਲ ਤੇ ਰੌਂਦਾਂ ਸਮੇਤ ਪੁਲਿਸ ਨੇ ਕੀਤੇ ਕਾਬੂ <br/>

Ad Position 21
No active advertisement
ਅਜੀਤ ਡੈਸਕ 05-04-2026
ਬਟਾਲਾ, 4 ਅਪ੍ਰੈਲ (ਹਰਦੇਵ ਸਿੰਘ ਸੰਧੂ)-ਬਟਾਲਾ ਪੁਲਿਸ ਨੇ 2 ਨੌਜਵਾਨਾਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਇਕ ਪਿਸਤੌਲ ਤੇ ਜਿੰਦਾ ਰੌਦਾਂ ਸਮੇਤ ਕਾਬੂ ਕੀਤਾ | ਇਸ ਸਬੰਧੀ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ, ਡੀ.ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੇਰਾ ਬਾਬਾ ਨਾਨਕ ਏਰੀਏ ਵਿਚ ਇਕ ਮੈਡੀਕਲ ਸਟੋਰ ਵਾਲੇ ਨੂੰ 29 ਮਾਰਚ 2026 ਨੂੰ 5 ਲੱਖ ਰੁਪਏ ਦੇਣ ਸਬੰਧੀ ਫਿਰੌਤੀ ਦੀ ਕਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਸੀ, ਜਿਸ 'ਤੇ ਡੇਰਾ ਬਾਬਾ ਨਾਨਕ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ, ਉਸ ਤਹਿਤ ਜਾਂਚ ਕਰਦਿਆਂ ਬੀਤੇ ਦਿਨ ਬਟਾਲਾ ਪੁਲਿਸ ਨੂੰ ਮਿਲੀ ਸੂਚਨਾ ਤਹਿਤ ਨੋਇਸ ਪੁੱਤਰ ਨਜ਼ੀਰ ਮਸੀਹ ਵਾਸੀ ਪੱਖੋਕੇ ਟਾਹਲੀ ਸਾਹਿਬ ਤੇ ਰਾਜਵਿੰਦਰ ਸਿੰਘ ਵਾਸੀ ਤਰਸਿੱਕਾ ਹਾਲ ਵਾਸੀ ਪੰਡੋਰੀ ਵੜੈਚ ਅੰਮਿ੍ਤਸਰ ਨੇ ਡੇਰਾ ਬਾਬਾ ਨਾਨਕ ਇਲਾਕੇ 'ਚ ਕਿਸੇ ਮੈਡੀਕਲ ਸਟੋਰ 'ਤੇ ਗੋਲੀਆਂ ਚਲਾਉਣੀਆਂ ਹਨ ਤੇ ਇਨ•ਾਂ ਕੋਲ ਹਥਿਆਰ ਵੀ ਹਨ, ਪਰ ਬਟਾਲਾ ਪੁਲਿਸ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਉਕਤ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਨੇ ਪੁੱਛਗਿਛ ਦੌਰਾਨ ਮੰਨਿਆ ਕਿ ਉਨ•ਾਂ ਡੇਰਾ ਬਾਬਾ ਨਾਨਕ 'ਚ ਇਕ ਮੈਡੀਕਲ ਸਟੋਰ 'ਤੇ ਗੋਲੀਆਂ ਚਲਾਉਣੀਆਂ ਸਨ | ਇਹ ਵਾਰਦਾਤ ਵਿਦੇਸ਼ 'ਚ ਬੈਠੇ ਸ਼ਰਾਰਤੀ ਅਨਸਰਾਂ ਦੇ ਕਹਿਣ 'ਤੇ ਕਰਨੀ ਸੀ, ਇਹ ਕੰਮ ਕਰਨ ਦੇ ਬਦਲੇ ਉਨ•ਾਂ ਨੂੰ ਪੈਸੇ ਮਿਲਣੇ ਸਨ | ਇਨ•ਾਂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ | ਇਨ•ਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ | ਉਨ•ਾਂ ਦੱਸਿਆ ਕਿ ਫੜ•ੇ ਨੌਜਵਾਨਾਂ ਕੋਲੋਂ ਪਿਸਤੌਲ 32 ਬੋਰ ਤੇ ਜਿੰਦਾ ਰੌਂਦ ਬਰਾਮਦ ਹੋਏ |

Ad Position 22
No active advertisement
ਪਿਛਲੀ ਖ਼ਬਰ ਪੱਕੀ ਫ਼ਸਲ 'ਤੇ ਪੈ ਰਹੇ ਮੀਂਹ ਨੇ ਕਿਸਾਨ ਕੀਤੇ ਪ੍ਰੇਸ਼ਾਨ ਅਗਲੀ ਖ਼ਬਰ ਪੁਲਿਸ ਥਾਣਾ ਰਮਦਾਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕੀਤਾ ਕਾਬੂ <br/>
Ad Position 24