15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ਹੀਦ ਭਾਈ ਸੁੱਖਾ ਸਿੰਘ- ਭਾਈ ਮਹਿਤਾਬ ਸਿੰਘ ਦੇ ਨਾਂਅ 'ਤੇ ਬਣੇਗਾ ਮੁਹੱਲਾ ਕਲੀਨਿਕ : ਵਿਧਾਇਕ ਸ਼ੈਰੀ ਕਲਸੀ

Ad Position 21
No active advertisement
ਅਜੀਤ ਡੈਸਕ 05-04-2026
ਬਟਾਲਾ, 4 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਸਵੇਰੇ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਚੌਕ ਵਿਖੇ ਲੇਬਰ ਵਾਲੇ, ਨੇੜਲੇ ਦੁਕਾਨਦਾਰਾਂ, ਦੁਕਾਨਾਂ ਵਿਚ ਕੰਮ ਕਰਦੀ ਲੇਬਰ, ਧਾਰਮਿਕ ਤੇ ਨਿਹੰਗ ਜਥੇਬੰਦੀ ਦੇ ਆਗੂਆਂ, ਸਮਾਜ ਸੇਵੀਆਂ, ਕਾਲੋਨੀ ਤੇ ਸ਼ਹਿਰ ਵਾਸੀਆਂ ਦੀ ਮੌਜੂਦਗੀ 'ਚ ਸਾਰਿਆਂ ਦੀ ਸਹਿਮਤੀ ਨਾਲ ਸੰਗਤ ਰੂਪੀ ਫੈਸਲਾ ਲੈਂਦਿਆਂ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਪਾਰਕ ਦੇ ਇਕ ਕੋਨੇ 'ਤੇ ਨਾਨਕਸ਼ਾਹੀ ਇੱਟਾਂ ਨਾਲ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਦੇ ਨਾਂਅ 'ਤੇ ਮੁਹੱਲਾ ਕਲੀਨਿਕ ਬਣਾਉਣ ਦਾ ਫੈਸਲਾ ਲਿਆ ਗਿਆ | ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਦੇ ਨਾਂਅ 'ਤੇ ਉਸਾਰੇ ਜਾ ਰਹੇ ਮੁਹੱਲਾ ਕਲੀਨਿਕ ਦੇ ਖੁੱਲ੍ਹ ਜਾਣ ਨਾਲ ਮਜ਼ਦੂਰਾਂ ਤੇ ਆਮ ਲੋਕਾਂ ਨੂੰ ਸਿਹਤ ਪੱਖੋਂ ਵੱਡੀ ਸਹੂਲਤ ਮਿਲੇਗੀ | ਲੇਬਰ ਵਾਲੇ ਮੁਹੱਲਾ ਕਲੀਨਿਕ ਵਿਚ ਮੁਫਤ ਦਵਾਈ ਤੇ ਆਪਣੇ ਟੈਸਟ ਕਰਵਾ ਸਕਣਗੇ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਤੋਂ ਦਵਾਈ ਲੈਣ ਤੋਂ ਰਾਹਤ ਮਿਲੇਗੀ | ਇਸ ਮੌਕੇ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਆਖੌਤੀ ਆਗੂ ਜਿਥੇ ਵੀ ਕੋਈ ਵਿਕਾਸ ਕਾਰਜ ਹੋਣ ਲਗਦਾ ਹੈ ਉੱਥੇ ਆ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਹਨ ਤੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਪਾਰਕ ਦੀ ਕੋਈ ਭੰਨ-ਤੋੜ ਨਹੀਂ ਕੀਤੀ ਗਈ ਹੈ, ਪਾਰਕ ਦੇ ਇਕ ਕੋਨੇ 'ਤੇ ਮਹਿਜ ਦੋ-ਢਾਈ ਮਰਲੇ 'ਚ ਮੁਹੱਲਾ ਕਲੀਨਿਕ ਖੋਲਿ੍ਹਆ ਜਾਵੇਗਾ ਅਤੇ ਮੁਹੱਲਾ ਕਲੀਨਿਕ ਦਾ ਨਾਮ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਨਾਂਅ 'ਤੇ ਹੋਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਸਾਡਾ ਕੌਮ ਦਾ ਕੀਮਤੀ ਸਰਮਾਇਆ ਹਨ ਤੇ ਸ਼ਹੀਦਾਂ ਦਾ ਮਾਣ ਸਤਿਕਾਰ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ | ਇਸ ਮੌਕੇ ਸਮੂਹ ਹਾਜ਼ਰੀਨ ਨੇ ਇਕ ਆਵਾਜ਼ ਵਿਚ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਪਾਰਕ ਦੇ ਇਕ ਕਾਰਨਰ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਸ ਪਾਰਕ ਵਿਚ ਛਬੀਲ ਤੇ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਹੁਣ ਲੋੜਵੰਦ ਲੋਕਾਂ ਦਾ ਇਲਾਜ ਹੋਵੇਗਾ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਸਤਨਾਮ ਸਿੰਘ ਮੁੱਖ ਸੇਵਾਦਾਰ ਜੋੜਾ ਘਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਪ੍ਰਧਾਨ ਸਰਬਜੀਤ ਸਿੰਘ ਬੀ.ਸੀ. ਵਿੰਗ, ਸੂਬੇਦਾਰ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਰਾਜੂ, ਵੀਨੂੰ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਨੰਬਰਦਾਰ ਅਮਰੀਕਾ ਸਿੰਘ, ਟਰੱਸਟੀ ਸੰਨੀ ਮਸੀਹ, ਹਨੀ ਚੌਹਾਨ, ਪਰਦੀਪ ਕੁਮਾਰ, ਕੁਨਾਲ ਸ਼ਰਮਾ ਸਮੇਤ ਨਿਹੰਗ ਜਥੇਬੰਦੀ ਦੇ ਆਗੂ ਤੇ ਸਮਾਜ ਸੇਵੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਰਵਾਇਤੀ ਭੰਗੜਾ ਕੈਂਪ ਆਰੰਭ ਅਗਲੀ ਖ਼ਬਰ ਪੱਕੀ ਫ਼ਸਲ 'ਤੇ ਪੈ ਰਹੇ ਮੀਂਹ ਨੇ ਕਿਸਾਨ ਕੀਤੇ ਪ੍ਰੇਸ਼ਾਨ
Ad Position 24