21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧ ਰਿਹਾ ਰੁਝਾਨ ਗੰਭੀਰ ਚਿੰਤਾ ਦਾ ਵਿਸ਼ਾ : ਗਗਨਦੀਪ ਸਿੰਘ ਰਿਆੜ

Ad Position 21
No active advertisement
ਅਜੀਤ ਡੈਸਕ 05-04-2026
ਬਟਾਲਾ, 4 ਅਪ੍ਰੈਲ (ਸਤਿੰਦਰ ਸਿੰਘ)- ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧ ਰਿਹਾ ਰੁਝਾਨ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਸ ਦੇ ਪਿੱਛੇ ਕਈ ਆਰਥਿਕ, ਸਮਾਜਿਕ ਤੇ ਸਿਆਸੀ ਕਾਰਨ ਰਹੇ ਹਨ | ਪੰਜਾਬ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਬਾਵਜੂਦ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਨੌਕਰੀਆਂ ਨਹੀਂ ਮਿਲ ਰਹੀਆਂ | ਬੇਰੁਜ਼ਗਾਰੀ ਦੀ ਦਰ ਵਧਣ ਕਾਰਨ ਨੌਜਵਾਨ ਬਾਹਰਲੇ ਮੁਲਕਾਂ ਵਿਚ ਜਾ ਕੇ ਕੰਮ ਕਰਨ ਨੂੰ ਪਹਿਲ ਦੇ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੇ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸਮੇਂ ਵਿਚ ਸਾਡੀ ਨੌਜਵਾਨ ਪੀੜ੍ਹੀ ਨੂੰ ਉੱਚ ਡਿਗਰੀਆਂ ਹਾਸਲ ਕਰਨ ਤੋਂ ਬਾਅਦ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਵਿਚ ਅੱਗੇ ਵਧਾਉਣ ਲਈ ਅੱਜ ਦੇ ਸਮੇਂ 'ਚ ਸਿਰਫ਼ ਡਿਗਰੀ ਦੇ ਨਾਲ-ਨਾਲ ਹੁਨਰ ਤੇ ਸਹੀ ਮਾਰਗ ਦਰਸ਼ਨ ਦੀ ਅਹਿਮ ਲੋੜ ਹੈ | ਗਗਨਦੀਪ ਸਿੰਘ ਰਿਆੜ ਨੇ ਅੱਗੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਹੀ ਉਮਰ 'ਚ ਟੈਕਨੋਲਜੀ ਦੇ ਹੁਨਰ ਸਿੱਖਣਾ ਸਭ ਤੋਂ ਵੱਡੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਦੇ ਲੋਕਾਂ ਲਈ ਚਾਨਣ ਮੁਨਾਰਾ ਸਾਬਤ ਹੋ ਰਿਹੈ ਹੋਲੀ ਚਾਈਲਡ ਕਾਨਵੈਂਟ ਸਕੂਲ ਛੋਹਣ ਅਗਲੀ ਖ਼ਬਰ ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਬਣ ਰਹੇ 10 ਲੱਖ ਦੇ ਮੁਫ਼ਤ ਇਲਾਜ ਵਾਲੇ ਕਾਰਡ
Ad Position 24