ਪਠਾਨਕੋਟ, 4 ਅਪ੍ਰੈਲ (ਸੰਧੂ)- ਐੱਸ.ਐੱਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਮਾਹੌਲ 'ਚ ਹਵਨ-ਪੂਜਨ ਨਾਲ ਕੀਤੀ ਗਈ | ਇਹ ਸਮਾਗਮ ਪਿ੍ੰਸੀਪਲ ਰੇਣੂਕਾ ਕਟੋਚ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਪੰਡਿਤ ਰਮੇਸ਼ ਸ਼ਾਸਤਰੀ ਵਲੋਂ ਵਿਧੀ-ਵਿਧਾਨ ਨਾਲ ਮਾਂ ਸਰਸਵਤੀ ਦੀ ਪੂਜਾ ਤੇ ਹਵਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ, ਐਮ.ਡੀ. ਕਮਲਜੀਤ ਕੌਰ ਚੌਧਰੀ ਤੇ ਐਸ.ਐਮ.ਡੀ.ਆਰ.ਐਸ.ਡੀ. ਸੁਸਾਇਟੀ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਗਮ ਦੌਰਾਨ ਪਿਛਲੇ ਸੈਸ਼ਨ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਖ਼ਾਸ ਤੌਰ 'ਤੇ 12ਵੀਂ ਜਮਾਤ ਦੀ ਵਿਦਿਆਰਥਣ ਵਿਸ਼ਾਖਾ ਨੂੰ ਕੁਸ਼ਤੀ 'ਚ ਰਾਸ਼ਟਰੀ ਪੱਧਰ 'ਤੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀ.ਐਡ. ਕਾਲਜ ਦੀ ਪਿ੍ੰਸੀਪਲ ਮੀਨਾਕਸ਼ੀ ਵਿੱਗ, ਈ.ਟੀ.ਟੀ. ਕਾਲਜ ਦੀ ਇੰਚਾਰਜ ਆਰਤੀ ਚੌਧਰੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |