22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾਕਟਰ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਵਿਰੋਧ 'ਚ ਬੀ.ਜੇ.ਪੀ. ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 05-04-2026
ਤਾਰਾਗੜ੍ਹ, 4 ਅਪ੍ਰੈਲ (ਸੋਹਨ ਲਾਲ) -ਪਿਛਲੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਚ ਡਾ.ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਕੁਝ ਸ਼ਰਾਰਤੀ ਅਨਸਰਾਂ ਵਲੋਂ ਛੇੜਛਾੜ ਕੀਤੀ ਜਿਸ ਤਹਿਤ ਬੀ.ਜੇ.ਪੀ. ਤਾਰਾਗੜ੍ਹ ਮੰਡਲ ਵਲੋਂ ਇਕ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਵਿਧਾਨ ਸਭਾ ਹਲਕਾ ਭੋਆ ਤੋਂ ਸਾਬਕਾ ਵਿਧਾਇਕਾ ਸੀਮਾ ਕੁਮਾਰੀ, ਐਸ.ਸੀ. ਮੋਰਚਾ ਪ੍ਰਧਾਨ ਰਾਜੇਸ਼ ਬੈਰਮਪੁਰ, ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਸੁਰਿੰਦਰ ਸ਼ਿੰਦਾ, ਜ਼ਿਲ੍ਹਾ ਜਨਰਲ ਸਕੱਤਰ ਹਰਬੰਸ ਰਘਵੀਰ, ਐਸ.ਸੀ. ਮੋਰਚਾ ਦੇ ਪ੍ਰਧਾਨ ਦੀਪਕ ਤੇ ਬੀ.ਜੇ.ਪੀ. ਦੇ ਸੀਨੀਅਰ ਵਰਕਰ ਸ਼ਾਮਿਲ ਹੋਏ | ਇਸ ਮੌਕੇ ਬੀ.ਜੇ.ਪੀ. ਦੇ ਸੀਨੀਅਰ ਆਗੂ ਰਾਕੇਸ਼ ਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਵਿਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਵੀ ਚੀਜ਼ ਨਹੀਂ ਹੈ | ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਅਗਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਵਿਚ 2027 'ਚ ਬੀ.ਜੇ.ਪੀ. ਦੀ ਸਰਕਾਰ ਬਣਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਡਬਲ ਇੰਜਨ ਸਰਕਾਰ ਬਣਨ ਨਾਲ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ 'ਤੇ ਲੁੱਕ ਪਾਉਣ ਦੀ ਸੇਵਾ ਸ਼ੁਰੂ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24