26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਖੇਡਾਂ ਨੂੰ ਉੱਪਰ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ

Ad Position 21
No active advertisement
ਅਜੀਤ ਡੈਸਕ 06-04-2026

ਬਟਾਲਾ, 5 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਖੇਡਾਂ ਨੂੰ ਉੱਪਰ ਚੁੱਕਣ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਵਲੋਂ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਖੇਡ ਮੇਲਿਆਂ ਵਿਚ ਪਹੁੰਚ ਕੇ ਨੌਜਵਾਨਾਂ ਨੂੰ ਮਾਲੀ ਮਦਦ ਦੇ ਕੇ ਖੇਡਾਂ ਪ੍ਰਤੀ ਆਕਰਸ਼ਿਤ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਪਿੰਡਾਂ ਦੇ ਨੌਜਵਾਨਾਂ ਦੀਆਂ ਖੇਡਾਂ ਪ੍ਰਤੀ ਮੰਗਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਹੀ ਹਰਚੋਵਾਲ ਵਿਖੇ ਬਾਬਾ ਤਾਰਾ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ ਹਰਵਿੰਦਰਪਾਲ ਸਿੰਘ ਸ਼ਾਹਬਾਦ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ, ਜਿੱਥੇ ਉਨ੍ਹਾਂ ਖਿਡਾਰੀਆਂ ਨੂੰ ਨਗਦ ਰਾਸ਼ੀ ਦੇ ਨਾਲ-ਨਾਲ ਖੇਡ ਮੇਲੇ ਦੌਰਾਨ ਲੱਗਣ ਵਾਲਾ ਸਾਰਾ ਪਾਣੀ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਮੁੜਨ, ਉਨ੍ਹਾਂ ਦੀਆਂ ਜੋ ਵੀ ਖੇਡਾਂ ਪ੍ਰਤੀ ਲੋੜਾਂ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਯਤਨ ਕਰਨਗੇ | ਇਸ ਮੌਕੇ ਉਨ੍ਹਾਂ ਖੇਡ ਪ੍ਰਬੰਧਕਾਂ ਵਧੀਆ ਪ੍ਰਬੰਧ ਕਰਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਨਵੀਂ ਬਣ ਰਹੀ ਇਮਾਰਤ 'ਚੋਂ ਲੱਖਾਂ ਦਾ ਸਾਮਾਨ ਕੀਤਾ ਚੋਰੀ ਅਗਲੀ ਖ਼ਬਰ ਸਵਾਮੀ ਸਰਵਾਨੰਦ ਸਰਸਵਤੀ ਦੀ ਜੈਅੰਤੀ 'ਤੇ ਵਿਸ਼ੇਸ਼ ਸਮਾਗਮ 11 ਤੋਂ 13 ਤੱਕ-ਦਿਨੇਸ਼ ਸ਼ਾਸਤਰੀ
Ad Position 24