26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਾਬਾ ਅਜੈਬ ਸਿੰਘ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-04-2026
ਕਾਹਨੂੰਵਾਨ/ਡੇਹਰੀਵਾਲ ਦਰੋਗਾ, 5 ਅਪ੍ਰੈਲ (ਨਿਸ਼ਾਨ ਸਿੰਘ ਚਾਹਲ, ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਧਾਰੀਵਾਲ ਕਲਾਂ (ਰੇਤਲਾ ਧਾਰੀਵਾਲ) ਦੇ ਚੀਮਾ ਪੱਤੀ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੈਬ ਸਿੰਘ ਦੀ ਸੇਵਾ ਮੁਕਤੀ 'ਤੇ ਪਿੰਡ ਦੀ ਸਮੂਹ ਸੰਗਤ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਉਪਰੰਤ ਮੁੱਖ ਗ੍ਰੰਥੀ ਭਾਈ ਮਨਜੀਤ ਸਿੰਘ ਗਿੱਲਮੰਝ ਵਾਲਿਆਂ ਨੇ ਸੰਗਤਾਂ ਨਾਲ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਤੋਂ ਬਾਅਦ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਤੀ ਚੀਮਾ ਦੇ ਬੀਬੀਆਂ ਦੇ ਜਥੇ ਵਲੋਂ ਗੁਰਬਾਣੀ-ਕੀਰਤਨ ਕਰ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਬਾਬਾ ਅਜੈਬ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾਉਂਦਿਆਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਤਿਆਰੀ ਅਤੇ ਸੰਗਤਾਂ ਦੀ ਸੇਵਾ ਲਈ ਕੀਤੇ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਗੁਰਦੁਆਰਾ ਸਾਹਿਬ ਅਤੇ ਪੱਤੀ ਚੀਮਾ ਦੇ ਸ਼ਮਸ਼ਾਨਘਾਟ ਦੇ ਸੁੰਦਰੀਕਰਨ ਤੇ ਬਾਥਰੂਮ ਬਣਾਉਣ ਲਈ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਸਾਰੇ ਖਰਚੇ ਦਾ ਲੇਖਾ-ਜੋਖਾ ਸਾਂਝਾ ਕੀਤਾ | ਗੁਰਦੁਆਰਾ ਦੇ ਨਵੇਂ ਪ੍ਰਧਾਨ ਜੋਗਿੰਦਰ ਸਿੰਘ ਤੇ ਕਮੇਟੀ ਮੈਂਬਰਾਂ ਨੇ ਬਾਬਾ ਅਜੈਬ ਸਿੰਘ ਨੂੰ ਸਿਰੋਪਾਓ ਸਾਹਿਬ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਮਨੀ ਸਾਹਿਬ ਸੁਸਾਇਟੀ ਜਥੇ ਦੀਆਂ ਬੀਬੀਆਂ ਰਾਜਵਿੰਦਰ ਕੌਰ, ਮਨੋਹਰ ਕੌਰ, ਰਾਜਵੀਰ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਲਖਵਿੰਦਰ ਕੌਰ, ਬਲਬੀਰ ਕੌਰ, ਹਰਜਿੰਦਰ ਕੌਰ ਚੀਮਾ, ਸੁਖਜਿੰਦਰ ਕੌਰ, ਜਸਲੀਨ ਕੌਰ, ਹਰਜੀਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਕੁਲਜੀਤ ਕੌਰ, ਪਰਮਜੀਤ ਕੌਰ, ਗੁਰਜੀਤ ਕੌਰ ਚੀਮਾ ਤੋਂ ਇਲਾਵਾ ਸੇਵਾਦਾਰ ਮੰਗਲ ਸਿੰਘ, ਸਲਵਿੰਦਰ ਸਿੰਘ ਨਾਮਧਾਰੀ, ਬਿਕਰਮਜੀਤ ਸਿੰਘ, ਸੁਰਜੀਤ ਸਿੰਘ, ਪੰਚ ਚੈਂਚਲ ਸਿੰਘ ਨਾਮਧਾਰੀ, ਮੇਵਾ ਸਿੰਘ, ਲੰਗਰ ਇੰਚਾਰਜ ਕਸ਼ਮੀਰ ਸਿੰਘ, ਕਸ਼ਮੀਰ ਸਿੰਘ, ਰਾਮ ਸਿੰਘ, ਵੀਰ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਸਾਡੇ ਚਾਨਣ ਮੁਨਾਰੇ - ਸ੍ਰੀ ਐ ੱਮ.ਐ ੱਲ. ਪੁਰੀ ਸਕੂਲ ਅਸੂਲਾਂ 'ਤੇ ਚਲਦਿਆਂ ਬੱਚਿਆਂ ਦਾ ਭਵਿੱਖ ਉੱਜਵਲ ਕਰਨ ਲਈ ਸੰਜੀ... ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੇ 23ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼ ਹਵਨ ਕਰਵਾਇਆ
Ad Position 24