ਫਤਹਿਗੜ੍ਹ ਚੂੜੀਆਂ, 5 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਇਸਤਰੀ ਵਿੰਗ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਅੱਜ ਬੀਬੀ ਗੁਰਪ੍ਰੀਤ ਕੌਰ ਪੰਨੂੰ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਪਿੰਡ ਮੁਰੀਦਕੇ ਵਿਖੇ ਪਹੁੰਚੇ | ਇਥੇ ਗੁਰਪ੍ਰੀਤ ਕੌਰ ਪੰਨੂੰ ਅਤੇ ਦਵਿੰਦਰ ਕੌਰ ਨੇ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਵਿਸਥਾਰ ਸਹਿਤ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਕਈ ਗੁਣਾਂ ਵਧਾ ਕੇ ਸਿਰੇ ਚੜ੍ਹਾਇਆ ਹੈ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਆਮ ਆਦਮੀ ਪਾਰਟੀ ਲਈ ਵੱਡੀ ਮਿਹਨਤ ਕੀਤੀ ਹੈ ਅਤੇ ਹਲਕੇ ਅੰਦਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਉੱਪਰ ਵੱਡੇ ਵਿਕਾਸ ਕਾਰਜ ਕਰਵਾਏ ਹਨ, ਜੋ ਨਿਰੰਤਰ ਚਲਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ 2027 ਦੀ ਜੰਗ ਜਿੱਤਣਾ ਹੈ, ਜਿਸ ਲਈ ਲਾਮਬੰਦ ਹੋਣ ਦੀ ਲੋੜ ਹੈ | ਇਸ ਮੌਕੇ ਪਿੰਡ ਮੁਰੀਦਕੇ ਦੀਆਂ ਅÏਰਤਾਂ ਨੇ ਪੰਜਾਬ ਸਰਕਾਰ ਦੇ ਹੱਕ ਵਿਚ ਨਾਅਰੇ ਲਗਾ ਕੇ ਸਬੂਤ ਦਿੱਤਾ ਕਿ ਉਹ ਹਲਕਾ ਸ: ਬਲਬੀਰ ਸਿੰਘ ਪੰਨੂੰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਸਰਪੰਚ ਅੰਮਿ੍ਤਪਾਲ ਕੌਰ, ਰਣਜੀਤ ਕੌਰ, ਕਰਮਜੀਤ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਬਿਕਰਮਜੀਤ ਕੌਰ, ਸਰਨਜੀਤ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ ਹਰਜਿੰਦਰ ਕੌਰ, ਅਮਨਦੀਪ ਕੌਰ ਬਲਜੀਤ ਕੌਰ, ਅਮਰਜੀਤ ਕੌਰ, ਮਨਦੀਪ ਕੌਰ, ਪ੍ਰਭਦੀਪ ਕੌਰ, ਮਹਿੰਦਰ ਕੌਰ, ਜਸਪਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਰਾਮ ਸਿੰਘ, ਰਘਬੀਰ ਸਿੰਘ, ਹਰਦੇਵ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਰਸਪਾਲ ਸਿੰਘ, ਸੰਦੀਪ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਵੇਲ ਸਿੰਘ, ਤਜਵਿੰਦਰ ਸਿੰਘ, ਪੀਏ ਕਰਮਜੀਤ ਸਿੰਘ ਬਰਾੜ, ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਪਿੰਡ ਹਾਜ਼ਰ ਸਨ |