ਕੋਟਲੀ ਸੂਰਤ ਮੱਲ੍ਹੀ, 5 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਡੀ.ਡੀ. ਪੰਜਾਬੀ ਦੂਰਦਰਸ਼ਨ ਦੇ ਲੋਕਪਿ੍ਆ ਪ੍ਰੋਗਰਾਮ Tਗੱਲਾਂ ਅਤੇ ਗੀਤU ਵਿਚ ਖਾਸ ਮਹਿਮਾਨ ਵਜੋਂ ਸ਼ਿਰਕਤ ਕਰ ਕੇ ਸਿੱਖਿਆ ਨਾਲ ਸੰਬੰਧਿਤ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਇਸ ਸਬੰਧੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਮੌਜੂਦਾ ਸਮੇਂ ਵਿਚ ਬੱਚਿਆਂ ਦੀ ਪੜਾਈ ਦੇ ਨਾਲ-ਨਾਲ ਹੁਨਰ ਸਿਖਲਾਈ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਦੇ ਤੇਜ਼ੀ ਨਾਲ ਬਦਲਦੇ ਤਕਨੀਕੀ ਯੁੱਗ ਵਿਚ ਸਿਰਫ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਬੱਚਿਆਂ ਨੂੰ ਵੱਖ-ਵੱਖ ਪ੍ਰਯੋਗਾਤਮਕ ਹੁਨਰਾ ਨਾਲ ਵੀ ਜੋੜਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋ ਸਕਣ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਕਈ ਸਫਲ ਤੇ ਹੁਨਰਮੰਦ ਵਿਅਕਤੀਆਂ ਦੀਆਂ ਉਦਾਹਰਣਾਂ ਦੇ ਕੇ ਦਰਸ਼ਕਾਂ ਨੂੰ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਰਾਹੀਂ ਪਿ੍ੰਸੀਪਲ ਸ਼ਰਨਜੀਤ ਕੌਰ ਦੇ ਵਿਚਾਰਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਸਲਾਹਿਆ ਗਿਆ ਅਤੇ ਇਹ ਚਰਚਾ ਸਿੱਖਿਆ ਪ੍ਰਣਾਲੀ ਲਈ ਇਕ ਪ੍ਰੇਰਣਾਦਾਇਕ ਕਦਮ ਸਾਬਤ ਹੋਈ |