ਬਟਾਲਾ, 5 ਅਪ੍ਰੈਲ (ਸਤਿੰਦਰ ਸਿੰਘ)-ਜੇਲਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਗੰਭੀਰ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ 31 ਸਾਲਾਂ ਤੋਂ ਸਜ਼ਾ ਪੂਰੀਆਂ ਕਰ ਚੁੱਕੇ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ ਵਿਚੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਆਪਣੀ ਸਜ਼ਾ ਸੰਬੰਧੀ ਲਿਖੀ ਗਈ ਚਿੱਠੀ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਹੋਰ ਵੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲਾਂ ਵਿਚ ਡੱਕੇ ਹੋਏ ਹਨ, ਜੋ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕੀਤੀ ਜਾਵੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਰਿਹਾਅ ਕਰਵਾਇਆ ਜਾਵੇ |