27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੁਰਾਣਾ ਸ਼ਾਲਾ ਤੋਂ ਪੰਡੋਰੀ ਮਹੰਤਾਂ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਹੋਣ ਕਰਕੇ ਲੋਕਾਂ 'ਚ ਰੋਸ- ਚਾਵਲਾ

Ad Position 21
No active advertisement
ਅਜੀਤ ਡੈਸਕ 06-04-2026
ਗੁਰਦਾਸਪੁਰ, 5 ਅਪ੍ਰੈਲ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਕਸਬਾ ਪੁਰਾਣਾ ਸ਼ਾਲਾ ਤੋਂ ਪੰਡੋਰੀ ਮਹੰਤਾਂ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਨਾ ਹੋਣ ਕਰਕੇ ਲੋਕਾਂ ਵਿਚ ਪੰਜਾਬ ਸਰਕਾਰ ਤੇ ਹਲਕਾ ਇੰਚਾਰਜ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਕਮਲਜੀਤ ਚਾਵਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਚਾਰ ਸਾਲਾ ਦੇ ਕਾਰਜਕਾਲ ਦੌਰਾਨ ਸੜਕਾਂ ਦੀ ਮੁਰੰਮਤ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਉਕਤ ਸੜਕ ਨੂੰ ਟੁੱਟਿਆਂ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਜਿਸ ਕਰਕੇ ਲੋਕਾਂ ਦਾ ਲੰਘਣਾ ਇੱਥੋਂ ਬੇਹੱਦ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਪੰਡੋਰੀ ਧਾਮ ਜਿੱਥੇ ਪ੍ਰਸਿੱਧ ਧਾਰਮਿਕ ਵਿਸਾਖੀ ਮੇਲਾ ਹਰ ਸਾਲ ਲੱਗਦਾ ਹੈ ਤੇ ਵੱਡੀ ਗਿਣਤੀ ਵਿਚ ਲੋਕ ਵਿਸਾਖੀ ਦੇ ਦਿਹਾੜੇ 'ਤੇ ਪੰਡੋਰੀ ਧਾਮ ਨਤਮਸਤਕ ਹੁੰਦੇ ਹਨ | ਉਨ੍ਹਾਂ ਕਿਹਾ ਕਿ ਇਸ ਖਸਤਾ ਹਾਲਤ ਸੜਕ ਤੋਂ ਵਿਸਾਖੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਗੁਜ਼ਰਨ ਸਮੇਂ ਬੇਹੱਦ ਮੁਸ਼ਕਿਲਾਂ ਪੇਸ਼ ਆਉਣਗੀਆਂ | ਉਨ੍ਹਾਂ ਦੱਸਿਆ ਕਿ ਇਲਾਕੇ ਦੀ ਇਹ ਮੁੱਖ ਸੜਕ ਹੈ ਤੇ ਇਹ ਕਈਆਂ ਪਿੰਡਾਂ ਨੂੰ ਗੁਰਦਾਸਪੁਰ ਤੇ ਦੀਨਾਨਗਰ ਨਾਲ ਮਿਲਾਉਂਦੀ ਹੈ | ਉਨ੍ਹਾਂ ਕਿਹਾ ਕਿ ਹੁਣ ਥੋੜੇ੍ਹ ਸਮੇਂ ਬਾਅਦ ਹੀ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਕਿਸਾਨ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆਂ ਇਸ ਸੜਕ ਰਾਹੀਂ ਮੰਡੀ ਲੈ ਕੇ ਜਾਣਗੇ ਜਿਨ੍ਹਾਂ ਨੂੰ ਕਾਫੀ ਔਕੜਾਂ ਪੇਸ਼ ਆਉਣਗੀਆਂ | ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਨੂੰ ਹਦਾਇਤਾਂ ਜਾਰੀ ਕਰਕੇ ਇਹ ਸੜਕ ਪਹਿਲ ਦੇ ਆਧਾਰ 'ਤੇ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹੋਟਲ ਮੈਨੇਜਮੈਂਟ ਇੰਸਟੀਚਿਊਟ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਪੁਰਾਣਾ ਸ਼ਾਲਾ ਤੋਂ ਚੱਕ ਸ਼ਰੀਫ਼ ਨੰੂ ਜਾਂਦੀ ਮੁੱਖ ਸੜਕ ਦੀ ਹਾਲਤ ਬੇਹੱਦ ਖਸਤਾ
Ad Position 24