ਗੁਰਦਾਸਪੁਰ, 5 ਅਪ੍ਰੈਲ (ਚੱਕਰਾਜਾ)- ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਹਨੂੰਮਾਨ ਜਨਮ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ | ਬੱਚਿਆਂ ਨੇ ਸ੍ਰੀ ਹਨੂੰਮਾਨ ਦੇ ਜੀਵਨ ਬਾਰੇ ਪ੍ਰੇਰਨਾਦਾਇਕ ਭਾਸ਼ਣ ਦਿੱਤੇ ਅਤੇ ਸ੍ਰੀ ਹਨੂੰਮਾਨ ਚਾਲੀਸਾ ਦੇ ਸੱਤ ਸਲੋਕਾਂ ਦਾ ਪਾਠ ਕੀਤਾ | ਸਕੂਲ ਪਿ੍ੰਸੀਪਲ ਰਾਜੀਵ ਭਾਰਤੀ ਨੇ ਸ੍ਰੀ ਹਨੂੰਮਾਨ ਜਨਮ ਉਤਸਵ ਮੌਕੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਹਮੇਸ਼ਾ ਆਪਣੇ ਅਧਿਆਪਕਾਂ ਤੋਂ ਸਵਾਲ ਪੁੱਛਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੇ ਮਨ ਵਿਚ ਪੈਦਾ ਹੋਣ ਵਾਲੇ ਕਿਸੇ ਵੀ ਵਿਚਾਰ ਤੇ ਸ਼ੰਕੇ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ 'ਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਲਈ ਉਤਸ਼ਾਹਿਤ ਕੀਤਾ |