ਰਾਮਗੜੀਆ ਅਕਾਲ ਜਥੇਬੰਦੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਇਆ ਜਾਵੇਗਾ- ਜਗਜੀਤ ਰੇਹਾਨ
ਅਜੀਤ ਡੈਸਕ
06-04-2026
ਕਾਹਨੂੰਵਾਨ, 5 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਰਾਮਗੜੀਆ ਅਕਾਲ ਜਥੇਬੰਦੀ ਵਲੋਂ ਜਥੇਬੰਦੀ ਦੇ ਆਧਾਰ ਨੂੰ ਮਜ਼ਬੂਤ ਕਰਨ ਦੇ ਮਕਸਦ ਦੇ ਨਾਲ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਨਵ-ਨਿਯੁਕਤ ਇੰਚਾਰਜ ਕਮਲਜੀਤ ਸਿੰਘ ਦੀਨਾਨਗਰ ਤੋਂ ਤਰਸੇਮ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ | ਜ਼ੋਨ ਪ੍ਰਧਾਨ ਜਗਜੀਤ ਸਿੰਘ ਰੇਹਾਨ ਕਾਹਨੂੰਵਾਨ ਨੇ ਕਿਹਾ ਕਿ ਇਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਜਥੇਬੰਦੀ ਦੇ ਸੰਗਠਨਮਿਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ | ਇਨ੍ਹਾਂ ਆਗੂਆਂ ਨਾਲ ਮੁਲਾਕਾਤ ਕਰ ਕੇ ਜਗਜੀਤ ਰੇਹਾਨ ਨੇ ਕਿਹਾ ਕਿ ਜਥੇਬੰਦੀ ਦੇ ਸਿਧਾਂਤ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੌਰਾਨ ਹਲਕਾ ਪੱਧਰ 'ਤੇ ਮੀਟਿੰਗਾਂ ਕਰ ਕੇ ਆਮ ਲੋਕਾਂ ਨੂੰ ਜਥੇਬੰਦੀ ਪ੍ਰਦੇਸ਼ ਪੱਧਰ 'ਤੇ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਨਵ ਨਿਯੁਕਤ ਹਲਕਾ ਇੰਚਾਰਜ ਕਮਲਜੀਤ ਸਿੰਘ ਅਤੇ ਤਰਸੇਮ ਸਿੰਘ ਵਲੋਂ ਜਥੇਬੰਦੀ ਦੇ ਮੁੱਖ ਆਗੂ ਹਰਜੀਤ ਸਿੰਘ ਰਾਮਗੜੀਆ ਅਤੇ ਜ਼ੋਨ ਇੰਚਾਰਜ ਜਗਜੀਤ ਸਿੰਘ ਰੇਹਾਨ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਜਥੇਬੰਦੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ |