27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਵਿਖੇ 10 ਕੋਰਸਾਂ ਲਈ ਦਾਖਲਾ ਸ਼ੁਰੂ-ਡਾ: ਕਾਹਲੋਂ

Ad Position 21
No active advertisement
ਅਜੀਤ ਡੈਸਕ 06-04-2026
ਜਾਣਕਾਰੀ ਦਿੰਦੇ ਹੋਏ ਡਾ: ਸਤਿੰਦਰ ਕਾਹਲੋਂ |



ਸੁਜਾਨਪੁਰ, 5 ਅਪ੍ਰੈਲ (ਜਗਦੀਪ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਵੱਖ-ਵੱਖ ਕੋਰਸਾਂ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਪਿ੍ੰਸੀਪਲ ਡਾ: ਸਤਿੰਦਰ ਕਾਹਲੋਂ ਨੇ ਦੱਸਿਆ ਕਿ 2026-27 ਅਕਾਦਮਿਕ ਸਾਲ ਲਈ ਵੱਖ-ਵੱਖ ਕੋਰਸਾਂ ਲਈ ਦਾਖ਼ਲੇ ਸ਼ੁਰੂ ਹਨ | ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਕੁੱਲ 10 ਕੋਰਸ ਹਨ | ਅੰਡਰਗ੍ਰੈਜੁਏਟ 'ਚ ਬੀ.ਏ, ਬੀ.ਕਾਮ, ਬੀ.ਸੀ.ਏ, ਬੀ.ਐਸ.ਸੀ ਕੰਪਿਊਟਰ ਸਾਇੰਸ, ਬੀ.ਐਸ.ਸੀ ਇਕਨਾਮਿਕਸ, ਬੀ.ਐਸ.ਸੀ ਮੈਡੀਕਲ, ਬੀ.ਐਸ.ਸੀ ਨਾਨ-ਮੈਡੀਕਲ ਅਤੇ ਪੋਸਟ ਗ੍ਰੈਜੂਏਟ ਕੋਰਸ 'ਚ ਐਮ.ਏ ਹਿੰਦੀ, ਐਮ.ਏ ਪੰਜਾਬੀ ਅਤੇ ਪੀ.ਜੀ.ਡੀ.ਸੀ.ਏ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੋਸਟ-ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐਸ.ਸੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ | ਬੀ.ਸੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਸਕਾਲਰਸ਼ਿਪ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਮੁਸਲਿਮ ਅਤੇ ਸਿੱਖ ਧਰਮ ਨਾਲ ਸਬੰਧਿਤ ਵਿਦਿਆਰਥੀਆਂ ਸਮੇਤ ਘੱਟ ਗਿਣਤੀ ਭਾਈਚਾਰੇ ਨੂੰ ਵੀ ਸਕਾਲਰਸ਼ਿਪ ਦੀ ਸੁਵਿਧਾ ਸਰਕਾਰ ਦੁਆਰਾ ਦਿੱਤੀ ਜਾ ਰਹੀ ਹੈ | ਪਿ੍ੰਸੀਪਲ ਡਾ: ਕਾਹਲੋਂ ਨੇ ਕਿਹਾ ਕਿ ਇਸ ਖੇਤਰ ਦੇ ਵਿਦਿਆਰਥੀਆਂ ਨੂੰ ਕਾਲਜ 'ਚ ਵੱਖ-ਵੱਖ ਸਰਕਾਰੀ ਸਕਾਲਰਸ਼ਿਪ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸੀਟ ਸੁਰੱਖਿਅਤ ਕਰਨ ਲਈ ਤੁਰੰਤ ਦਾਖ਼ਲੇ ਲਈ ਰਜਿਸਟਰ ਕਰਨਾ ਚਾਹੀਦਾ ਹੈ | ਕਾਲਜ ਵਿਚ ਵੱਖ-ਵੱਖ ਕੋਰਸਾਂ ਲਈ ਸੀਟਾਂ ਦੀ ਗਿਣਤੀ ਸੀਮਿਤ ਹੈਠ, ਜਿਸ ਨੰੂ ਕੇਂਦਰੀਕਿ੍ਤ ਆਨਲਾਈਨ ਦਾਖਲਾ ਪੋਰਟਲ 'ਤੇ ਦੇਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਨੇ ਦਾਖਲਾ ਹੈਲਪ ਲਾਈਨ ਡੈਸਕ ਸਥਾਪਿਤ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਦਾਖਲਾ ਲੈਣ ਵਿਚ ਕੋਈ ਮੁਸ਼ਕਲ ਨਾ ਆਵੇ | ਡਾ: ਕਾਹਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਹੀ ਨਹੀਂ, ਸਗੋਂ ਆਲੇ ਦੁਆਲੇ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਐਮ.ਸੀ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸੰਪਰਕ ਵਿਚ ਹਨ ਤਾਂ ਜੋ ਆਲੇ ਦੁਆਲੇ ਦੇ ਪਿੰਡਾਂ ਅਤੇ ਸੁਜਾਨਪੁਰ ਸ਼ਹਿਰ ਦੇ ਵਿਦਿਆਰਥੀਆਂ ਨੂੰ ਕਾਲਜ ਵਿਚ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਤੋਂ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ ਅਤੇ ਕਾਲਜ ਵਿਚ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਅਤੇ ਸਕਾਲਰਸ਼ਿਪ ਸਕੀਮਾਂ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ |
Ad Position 22
No active advertisement
ਪਿਛਲੀ ਖ਼ਬਰ ਕੇ.ਡੀ ਹਸਪਤਾਲ ਵਿਖੇ ਮੋਟਾਪਾ, ਥਾਇਰਾਇਡ ਤੇ ਸ਼ੂਗਰ ਬਾਰੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸੂਬੇ 'ਚ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੈ-ਰਮਨ ਡੱਲਾ
Ad Position 24