27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੂਬੇ 'ਚ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੈ-ਰਮਨ ਡੱਲਾ

Ad Position 21
No active advertisement
ਅਜੀਤ ਡੈਸਕ 06-04-2026
ਤਾਰਾਗੜ੍ਹ, 5 ਅਪ੍ਰੈਲ (ਸੋਹਨ ਲਾਲ)-ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ | ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ 'ਚ ਆਉਣ ਵਾਲਾ ਸਮਾਂ ਅਕਾਲੀ ਦਲ ਪਾਰਟੀ ਦਾ ਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਸੀ ਵਿੰਗ ਦੇ ਸਾਬਕਾ ਪ੍ਰਧਾਨ ਰਮਨ ਡੱਲਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਨੰੂਨ ਵਿਵਸਥਾ ਨੰੂ ਬਹਾਲ ਰੱਖਣ ਵਿਚ ਨਾਕਾਮ ਰਹੀ ਹੈ | ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿਕਾਸ ਪੱਖੋਂ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਬਹੁਤ ਪੱਛੜ ਚੁੱਕਾ ਹੈ | ਆਏ ਦਿਨ ਲੁੱਟਾਂ ਖੋਹਾਂ ਹੋ ਰਹੀਆਂ ਹਨ, ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੰੂ ਸੱਤਾ ਤੋਂ ਬਾਹਰ ਕਰਕੇ ਪੰਜਾਬ ਵਿਚ ਅਕਾਲੀ ਦਲ ਦੀ ਮਜ਼ਬੂਤ ਸਰਕਾਰ ਬਣਾਉਣਗੇ ਅਤੇ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਕੇ ਸਾਹਮਣੇ ਆਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 368ਵੇਂ ਦਿਨ 'ਚ ਦਾਖ਼ਲ-ਵਿਧਾਇਕ ਨੰੂ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਵਿਖੇ 10 ਕੋਰਸਾਂ ਲਈ ਦਾਖਲਾ ਸ਼ੁਰੂ-ਡਾ: ਕਾਹਲੋਂ
Ad Position 24