27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੁਰਿੰਦਰ ਸਿੰਘ ਕੰਵਰ ਮਿੰਟੂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 06-04-2026
ਪਠਾਨਕੋਟ, 5 ਅਪ੍ਰੈਲ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਲੈਂਦੇ ਹੋਏ ਸੁਰਿੰਦਰ ਸਿੰਘ ਕੰਵਰ ਮਿੰਟੂ ਨੂੰ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਪਠਾਨਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਤੋਂ ਬਾਅਦ ਸੁਰਿੰਦਰ ਸਿੰਘ ਮਿੰਟੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰੀ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਗੁਰਦੁਆਰਾ ਭੜੋਲੀ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ, ਨਰਿੰਦਰ ਕੌਰ, ਹਰੀਸ਼ ਕੁਮਾਰ ਹੈਪੂ, ਵਿਨੋਦ ਕੁਮਾਰ ਮਨਪ੍ਰੀਤ ਸਿੰਘ ਮੰਨੂ ਵਲੋਂ ਸਨਮਾਨਿਤ ਕੀਤਾ ਗਿਆ | ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਮਿੰਟੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹਨ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਠਾਨਕੋਟ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਤੇ ਨਸ਼ਿਆਂ ਤੋਂ ਦੂਰੀ, ਪੜ੍ਹਾਈ ਤੇ ਮਾਪਿਆਂ ਦੀ ਸੇਵਾ ਹੈ ਜ਼ਰੂਰੀ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 368ਵੇਂ ਦਿਨ 'ਚ ਦਾਖ਼ਲ-ਵਿਧਾਇਕ ਨੰੂ ਦਿੱਤਾ ਮੰਗ ਪੱਤਰ
Ad Position 24