27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਯੂਥ ਕਲੱਬ ਸਿਹੋੜਾ ਖ਼ੁਰਦ ਵਲੋਂ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 06-04-2026
ਤਾਰਾਗੜ੍ਹ, 5 ਅਪ੍ਰੈਲ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿਹੋੜਾ ਖ਼ੁਰਦ ਵਿਖੇ ਯੂਥ ਕਲੱਬ ਵਲੋਂ ਸਰਪੰਚ ਰਾਜ ਕੁਮਾਰ ਸਿਹੋੜਾ ਦੀ ਪ੍ਰਧਾਨਗੀ ਹੇਠ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਅੰਮਿ੍ਤਸਰ, ਪਠਾਨਕੋਟ, ਮਲਕਪੁਰ, ਮਨਵਾਲ, ਗੁਰਦਾਸਪੁਰ, ਕਥਲੌਰ ਅਤੇ ਭੋਆ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ 24 ਟੀਮਾਂ ਨੇ ਭਾਗ ਲਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ, ਬੀ.ਸੀ ਪ੍ਰਧਾਨ ਕੁਲਜੀਤ ਸੈਣੀ, ਬਲਾਕ ਪ੍ਰਧਾਨ ਸਤੀਸ਼ ਸਰਨਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਬੋਲਦਿਆਂ ਕਿਹਾ ਕੀ ਇਸ ਤਰ੍ਹਾਂ ਦੀਆਂ ਖੇਡਾਂ ਹਰੇਕ ਪਿੰਡਾਂ ਵਿਚ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਨੌਜਵਾਨ ਵਰਗ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੇ ਭੈੜੀਆਂ ਕੁਰੀਤੀਆਂ ਤੋਂ ਦੂਰ ਰੱਖਿਆ ਜਾ ਸਕੇ | ਉਨ੍ਹਾਂ ਨੌਜਵਾਨ ਵਰਗ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਮੇਰੇ ਘਰ ਦੇ ਦਰਵਾਜ਼ੇ ਹਮੇਸ਼ਾ ਨੌਜਵਾਨ ਖੇਡ ਪ੍ਰੇਮੀਆਂ ਲਈ ਖੁੱਲੇ੍ਹ ਹੋਣਗੇ, ਜਦ ਵੀ ਉਨ੍ਹਾਂ ਨੂੰ ਖੇਡਣ ਪ੍ਰਤੀ ਕੋਈ ਵੀ ਸਮਾਨ ਚਾਹੀਦਾ ਹੈ, ਉਨ੍ਹਾਂ ਨੂੰ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਰਾਜ ਕੁਮਾਰ ਸਿੰਘ ਸਿਹੋੜਾ ਨੇ ਕਾਂਗਰਸੀ ਨੇਤਾ ਸਤੀਸ਼ ਜੱਟ ਪੰਮਾ ਦਾ ਟੂਰਨਾਮੈਂਟ ਵਿਚ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਵਿਚ ਯੂਥ ਕਲੱਬ ਵਲੋਂ ਇਹ ਪਹਿਲੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਹੈ | ਜਿਸ ਵਿਚ ਜੇਤੂ ਟੀਮ ਨੂੰ 15000 ਰੁਪਏ ਅਤੇ ਉਪ ਜੇਤੂ ਟੀਮ ਨੂੰ 11000 ਰੁਪਏ ਤੇ ਟਰਾਫ਼ੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬਹਾਦਰ ਲਾਹੜੀ ਵਿਖੇ ਨੌਜਵਾਨਾਂ ਨੇ 'ਆਪ' ਦਾ ਫੜਿਆ ਪੱਲਾ ਅਗਲੀ ਖ਼ਬਰ ਰਿਜਨ ਚੇਅਰਪਰਸਨ ਰੇਖਾ ਗਰਗ ਨੇ 82 ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ
Ad Position 24