27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਹਾਦਰ ਲਾਹੜੀ ਵਿਖੇ ਨੌਜਵਾਨਾਂ ਨੇ 'ਆਪ' ਦਾ ਫੜਿਆ ਪੱਲਾ

Ad Position 21
No active advertisement
ਅਜੀਤ ਡੈਸਕ 06-04-2026
ਪਠਾਨਕੋਟ, 5 ਅਪ੍ਰੈਲ (ਵਿਨੋਦ)-ਨਗਰ ਨਿਗਮ ਪਠਾਨਕੋਟ ਦੀ ਆਬਾਦੀ ਬਹਾਦਰ ਲਾਹੜੀ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋ ਗਏ | ਕੈਬਨਿਟ ਮੰਤਰੀ ਨੇ ਪਾਰਟੀ 'ਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਵਿਚ ਹਰੇਕ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਹਲਕਾ ਭੋਆ ਦੇ ਪਿੰਡ ਬਹਾਦਰ ਲਾਹੜੀ ਵਿਖੇ ਨੌਜਵਾਨਾਂ ਨੇ ਪਾਰਟੀ ਵਿਚ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਵਾਧਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਪਿਛਲੇ ਚਾਰ ਸਾਲਾ ਵਿਚ ਕੀਤੇ ਵਿਕਾਸ ਕਾਰਜ ਲੋਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾ ਰਹੇ ਹਨ, ਘਰ-ਘਰ ਮੁਫ਼ਤ ਬਿਜਲੀ ਸਹੂਲਤ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਦੀ ਸਹਾਇਤਾ, ਮਾਵਾਂ-ਭੈਣਾਂ ਲਈ ਆਰਥਿਕ ਮਦਦ ਅਤੇ ਪਿੰਡਾਂ ਵਿਚ ਸੜਕਾਂ ਦੀ ਸੁਧਾਰ ਜਿਹੇ ਕੰਮ ਲੋਕਾਂ ਨੂੰ ਵੱਡਾ ਲਾਭ ਦੇ ਰਹੇ ਹਨ ਅਤੇ ਇਨ੍ਹਾਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ | ਮੈਂ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਧੰਨਵਾਦ ਕਰਦਾ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੇ ਰੁਜ਼ਗਾਰ ਅਤੇ ਪਿੰਡਾਂ ਦੇ ਹਰ ਮੁੱਦੇ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਨਰੇਸ਼ ਕੁਮਾਰ ਸੈਣੀ ਸਕੱਤਰ ਮਾਝਾ ਜੋਨ ਪੰਜਾਬ, ਪਵਨ ਕੁਮਾਰ ਫ਼ੌਜੀ ਚੇਅਰਮੈਨ ਬਲਾਕ ਸੰਮਤੀ ਘਰੋਟਾ, ਅਜੀਤ ਸਿੰਘ ਸਾਬੀ ਬਲਾਕ ਪ੍ਰਧਾਨ, ਰਾਮਪਾਲ ਵਿਲੇਜ ਕੋਆਰਡੀਨੇਟਰ, ਪ੍ਰਧਾਨ ਕਰਨਵੀਰ ਸਿੰਘ, ਬਲਜਿੰਦਰ ਸਿੰਘ, ਮੁਸ਼ਤਾਕ ਅਲੀ, ਗੁਰਭੇਜ ਸਿੰਘ, ਸੁਰਮੂਦੀਨ, ਸੈਫ਼ ਅਲੀ, ਬਾਗ਼ ਹੁਸੈਨ, ਸਿਪਾਹੀਆਦੀਨ, ਅੰਕਿਤ ਕੁਮਾਰ ਮਹਿਰਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ 5ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਯੂਥ ਕਲੱਬ ਸਿਹੋੜਾ ਖ਼ੁਰਦ ਵਲੋਂ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ
Ad Position 24