ਪਠਾਨਕੋਟ, 5 ਅਪ੍ਰੈਲ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਸਰਤਾਜ ਸਿੰਘ ਹੁਸ਼ਿਆਰਪੁਰ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਭਾਈ ਪ੍ਰਗਟ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਖਚੈਨ ਸਿੰਘ, ਜੁਝਾਰ ਸਿੰਘ, ਬਲਕਾਰ ਸਿੰਘ, ਗੁਰਦੇਵ ਕੌਰ, ਹਰਨਾਮ ਸਿੰਘ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਸਵਿੰਦਰ ਸਿੰਘ, ਹਰਭਜਨ ਸਿੰਘ, ਪ੍ਰੀਤਮ ਸਿੰਘ, ਜਗਦੀਪ ਸਿੰਘ, ਅਜੀਤ ਸਿੰਘ, ਸੁਖਬੀਰ ਕੌਰ, ਹਰਬੀਰ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਡਾ: ਪਰਮਜੀਤ ਸਿੰਘ, ਕਵਲਜੀਤ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਕੌਰ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ, ਰਿਤੂ ਕੌਰ ਸੇਠੀ, ਹਰਵਿੰਦਰ ਕੌਰ, ਮਾਨਸ ਕੌਰ, ਤਜਿੰਦਰ ਕੌਰ, ਜਸਵੰਤ ਕੌਰ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ ਖ਼ਾਲਸਾ, ਜੁਗਿੰਦਰ ਸਿੰਘ ਸੈਣੀ, ਨਰਿੰਦਰ ਸਿੰਘ, ਪਵਨਪ੍ਰੀਤ ਕੌਰ ਬੇਦੀ, ਹਜ਼ੂਰ ਸਿੰਘ, ਅਮਰਜੀਤ ਸਿੰਘ, ਚਰਨ ਸਿੰਘ, ਸੁਰਿੰਦਰ ਕੌਰ, ਦਵਿੰਦਰ ਕੌਰ ਬੱਬਲੀ, ਦਲਜੀਤ ਕੌਰ, ਰਤਨ ਕੌਰ, ਦਰਸ਼ਨ ਕੌਰ, ਮਹਿੰਦਰ ਸਿੰਘ ਖ਼ਾਨਪੁਰ, ਮਨਜੀਤ ਸਿੰਘ, ਸਤਵੰਤ ਸਿੰਘ, ਨਿਰਮਲ ਕੌਰ, ਦਰਸ਼ਨ ਕੌਰ, ਮਹਿੰਦਰ ਸਿੰਘ ਖ਼ਾਨਪੁਰ, ਇਕਬਾਲ ਸਿੰਘ, ਤਰਲੋਚਨ ਸਿੰਘ, ਰਵਿੰਦਰ ਸਿੰਘ, ਲਖਬੀਰ ਸਿੰਘ ਤੇ ਸੁਖਜਿੰਦਰ ਸਿੰਘ ਕੇਸਰ ਆਦਿ ਹਾਜ਼ਰ ਸਨ |