27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਗਰਵਾਲ ਸਭਾ ਵਲੋਂ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 06-04-2026
ਪਠਾਨਕੋਟ, 5 ਅਪ੍ਰੈਲ (ਸੰਧੂ)-ਅਗਰਵਾਲ ਸਭਾ ਪਠਾਨਕੋਟ ਵਲੋਂ ਅਗਰਵਾਲ ਭਵਨ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰੇਮ ਗਰਗ ਨੇ ਕੀਤੀ | ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੁੱਲ 221 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਜਾਂਚ ਤੋਂ ਬਾਅਦ 101 ਮਰੀਜ਼ਾਂ ਨੂੰ ਅੱਖਾਂ ਦੇ ਸਰਜਰੀ ਲਈ ਚੁਣਿਆ ਗਿਆ, ਜਿਨ੍ਹਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਅਗਰਵਾਲ ਸਭਾ ਸਮਾਜ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੀ ਹੈ ਅਤੇ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਮੌਜੂਦ ਲੋਕਾਂ ਦੀ ਓਮ ਪ੍ਰਕਾਸ਼ ਅੱਖਾਂ ਦੇ ਹਸਪਤਾਲ ਦੇ ਸੀਨੀਅਰ ਡਾ: ਪਰਵੇਜ਼ ਤਨੇਜਾ ਵਲੋਂ ਜਾਂਚ ਕੀਤੀ ਗਈ ਅਤੇ 101 ਬਜ਼ੁਰਗਾਂ ਨੂੰ ਅੱਖਾਂ ਦੇ ਸਰਜਰੀ ਲਈ ਚੁਣਿਆ ਗਿਆ | ਇਸ ਮੌਕੇ ਜਨਰਲ ਸਕੱਤਰ ਪ੍ਰਸ਼ਾਂਤ ਮਿੱਤਲ, ਕੈਸ਼ੀਅਰ ਪ੍ਰਦੀਪ ਅਗਰਵਾਲ, ਸੰਜੇ ਅਗਰਵਾਲ, ਅਸ਼ੋਕ ਗੁਪਤਾ, ਸੰਜੀਵ ਗਰਗ, ਸੰਜੇ ਗੋਇਲ, ਪਵਨ ਕੁਮਾਰ, ਅਸ਼ਵਨੀ ਸਿੰਗਲਾ, ਓਮ ਪ੍ਰਕਾਸ਼, ਰਾਜਿੰਦਰ ਸਿੰਘ, ਮਿ੍ਧੁਲ ਪੰਕਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਪਰਸ਼ੂਰਾਮ ਜਨਮ ਮਹਾਂਉਤਸਵ ਸੰਬੰਧੀ ਤਿਆਰੀਆਂ ਸ਼ੁਰੂ <br/> ਅਗਲੀ ਖ਼ਬਰ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਫ਼ਸਲ ਕੀਤੀ ਖ਼ਰਾਬ
Ad Position 24