ਘੁਮਾਣ, 6 ਅਪ੍ਰੈਲ (ਬੰਮਰਾਹ)- ਘੁਮਾਣ ਪੁਲਿਸ ਵਲੋਂ ਹੈਰੋਇਨ ਵੇਚਣ ਵਾਲੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਘੁਮਾਣ ਦੇ ਮੁਖੀ ਹਰਜਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਘੁਮਾਣ ਤੋਂ ਬਰਿਆਰ ਰੋਡ 'ਤੇ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕੀਤਾ | ਇਨ੍ਹਾਂ ਦੋਨਾਂ ਵਿਅਕਤੀਆਂ ਕੋਲੋਂ 5-5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦੀ ਪਛਾਣ ਬਲਜਿੰਦਰ ਸਿੰਘ ਪੰਕਜ ਪੁੱਤਰ ਦਵਿੰਦਰ ਸਿੰਘ ਵਾਸੀ ਘੁਮਾਣ ਤੇ ਮਲਕੀਤ ਸਿੰਘ ਕਾਲੀ ਪੁੱਤਰ ਅਮਰੀਕ ਸਿੰਘ ਵਾਸੀ ਨੰਗਲ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਕਿ ਹੈਰੋਇਨ ਕਿੱਥੋਂ ਲਿਆਏ ਹਨ, ਜਿਸ ਤੋਂ ਬਾਅਦ ਰਵੀ ਸਿੰਘ ਪੁੱਤਰ ਰਾਮ ਸਿੰਘ ਵਾਸੀ ਘੁਮਾਣ ਤੇ ਸੰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਨੰਗਲ ਨੂੰ ਵੀ ਮੁਕੱਦਮੇ ਵਿਚ ਸ਼ਾਮਿਲ ਕਰ ਕੇ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ | ਉਨ੍ਹਾਂ ਕਿਹਾ ਕਿ ਇਹ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰਦੇ ਸਨ ਅਤੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ |