01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੰਗਾਂ ਨੂੰ ਲੈ ਕੇ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-04-2026
ਧਾਰੀਵਾਲ, 6 ਅਪ੍ਰੈਲ (ਸਵਰਨ ਸਿੰਘ)- ਸਥਾਨਕ ਮਿੱਲ ਗਰਾਉਂਡ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਸਰਕਾਰ ਤੇ ਪੀ.ਐੱਸ.ਪੀ.ਸੀ.ਐੱਲ. ਮੈਨੇਜ਼ਮੈਂਟ ਵਲੋਂ ਮੰਨੀਆਂ ਨਹੀਂ ਜਾ ਰਹੀਆਂ ਹਨ ਤੇ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੈਨੇਜਮੈਂਟ ਨਾਲ ਗੱਲ ਹੋਈ ਪਰ ਪੈਨਸ਼ਨਰਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਜਿਸ ਦੇ ਰੋਸ ਵਜੋਂ 18 ਅਪ੍ਰੈਲ ਨੂੰ ਬਿਜਲੀ ਮੰਤਰੀ ਪੰਜਾਬ ਦਾ ਲੁਧਿਆਣਾ ਵਿਖੇ ਘਿਰਾਓ ਕੀਤਾ ਜਾ ਰਿਹਾ ਹੈ | ਮੀਟਿੰਗ ਵਿਚ ਜਰਨੈਲ ਸਿੰਘ, ਗਿਆਨ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਮੀਟਿੰਗ ਦੌਰਾਨ ਸਟੇਜ ਦੀ ਕਾਰਵਾਈ ਅਮਰੀਕ ਸਿੰਘ ਨੇ ਬਾਖੂਬੀ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਟਰੱਕ ਦੀ ਲਪੇਟ 'ਚ ਆਇਆ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਜੁਗਰਾਜ ਸਿੰਘ ਲਾਲਾ ਨੰਗਲ ਦੀ ਅਗਵਾਈ 'ਚ ਕੋਟ ਮਜਲਸ ਵਿਖੇ ਵਿਸ਼ਾਲ ਮੀਟਿੰਗ
Ad Position 24