ਗੁਰਦਾਸਪੁਰ, 6 ਅਪ੍ਰੈਲ (ਚੱਕਰਾਜਾ)- ਮੁੱਖ ਮੰਤਰੀ ਪੰਜਾਬ ਵਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਦੋ ਦੋਸ਼ੀਆਂ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਨਿਸ਼ਾਨ ਸਿੰਘ ਨੰੂ ਕਰਕੇ ਉਸ ਪਾਸੋਂ 6 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਤਿੱਬੜ ਪੁਲਿਸ ਨੇ ਗੌਰਵ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 08 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਨੇ ਰਾਮਪਾਲ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 15000 ਐਮ.ਐਲ. ਅਤੇ ਰਿੰਕੀ ਕੁਮਾਰ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ |