ਬਲਬੀਰ ਸਿੰਘ ਪੰਨੂੰ ਨੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ
ਅਜੀਤ ਡੈਸਕ
07-04-2026
ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1500 ਰੁਪਏ ਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1000 ਰੁਪਏ ਦੀ ਵਾਧੂ ਪੈਨਸ਼ਨ ਰਜਿਸਟ੍ਰੇਸ਼ਨ ਹੋਣ ਨਾਲ ਔਰਤਾਂ ਦੇ ਬੈਂਕ ਖਾਤਿਆਂ 'ਚ ਸਿੱਧੀ ਜਮ੍ਹਾ ਹੋ ਜਾਵੇਗੀ ਜਦਕਿ ਘਰਾਂ ਦੇ ਬਿਜਲੀ ਦੇ ਬਿੱਲ ਤਕਰੀਬਨ ਜ਼ੀਰੋ ਆ ਰਹੇ ਹਨ, ਮੋਟਰਾਂ ਦੀ ਬਿਜਲੀ ਸਪਲਾਈ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ, 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਕੇ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ | ਵੱਡੀ ਗਿਣਤੀ 'ਚ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਤੇ ਜਾਂਚ ਟੈੱਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨੀਟ ਤੇ ਜੇ.ਈ.ਈ. ਪ੍ਰੀਖਿਆ ਪਾਸ ਕਰ ਕੇ ਮੱਲ੍ਹਾਂ ਮਾਰੀਆਂ ਹਨ | ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਨਿਰੰਤਰ ਭੇਜਿਆ ਜਾ ਰਿਹਾ ਹੈ | ਨੌਜਵਾਨੀ ਨੂੰ ਬੁਰੀਆਂ ਅਲ੍ਹਾਮਤਾਂ ਤੋਂ ਬਚਾਉਣ ਲਈ 9000 ਤੋਂ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, 40 ਹਜ਼ਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ, ਪਿਛਲੇ 4 ਸਾਲਾਂ ਵਿਚ ਪੰਜਾਬ 'ਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ 65 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ | ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92 ਹਜ਼ਾਰ ਨਸ਼ਾ ਤਸਕਰ ਗਿ੍ਫ਼ਤਾਰ ਕੀਤੇ ਗਏ ਹਨ ਤੇ 14 ਹਜ਼ਾਰ 700 ਦੇ ਕਰੀਬ ਗੈਂਗਸਟਰ ਜ਼ੇਲ੍ਹਾਂ ਵਿਚ ਪਹੁੰਚਾਏ ਗਏ |