ਪਠਾਨਕੋਟ, 6 ਅਪ੍ਰੈਲ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ | ਏ.ਐਸ.ਆਈ. ਪਵਨ ਕੁਮਾਰ ਪੁਲਿਸ ਪਾਰਟੀ ਨਾਲ ਪੁਲ ਨੰਬਰ-10 ਤੋਂ ਮਲਿਕਪੁਰ ਵੱਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਦੋ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ | ਉਨ੍ਹਾਂ ਨੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਦਿੱਤਾ ਜਿਸ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਤੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੁਹੱਲਾ ਜਲਕਾੜੀ ਦੇ ਚੇਤਨ ਕੁਮਾਰ, ਜਸਵਿੰਦਰ ਸਿੰਘ ਉਰਫ਼ ਮੱਖਣ ਵਾਸੀ ਮਲਿਕਪੁਰ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |