02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਤੇ ਬੀ.ਐੱਸ.ਐੱਫ. ਨੇ ਸੰਯੁਕਤ ਤੌਰ 'ਤੇ ਪਿੰਡ ਤਾਸ਼ ਅਤੇ ਮਾਖਨਪੁਰ ਵਿਚ ਤਲਾਸ਼ੀ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 07-04-2026
ਨਰੋਟ ਜੈਮਲ ਸਿੰਘ, 6 ਅਪ੍ਰੈਲ (ਸ਼ਸ਼ੀ ਕੁਮਾਰ)- ਪਠਾਨਕੋਟ ਪੁਲਿਸ ਮੁਖੀ ਦਲਜਿੰਦਰਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਨੰੂਨ ਵਿਵਸਥਾ ਨੂੰ ਕਾਇਮ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਤੇ ਆਪ੍ਰੇਸ਼ਨ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਬੀ.ਐਸ.ਐਫ. ਦੀ ਇਕ ਟੁਕੜੀ ਨਾਲ ਸੰਯੁਕਤ ਰੂਪ ਵਿਚ ਸਰਹੱਦੀ ਖੇਤਰ ਦੇ ਪਿੰਡ ਤਾਸ਼, ਮਾਖਨਪੁਰ ਤੇ ਇਸ ਦੇ ਲਾਗਲੇ ਪਿੰਡਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ | ਇਸ ਤੋਂ ਪਹਿਲੇ ਪੁਲਿਸ ਵਲੋਂ ਇਨ੍ਹਾਂ ਪਿੰਡਾਂ ਦੇ ਮੋਹਤਬਰਾਂ ਤੇ ਪੰਚਾਂ, ਸਰਪੰਚਾਂ ਨਾਲ ਤਾਲਮੇਲ ਬਣਾਇਆ ਗਿਆ | ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਸਬ-ਇੰਸਪੈਕਟਰ ਕੁਲਦੀਪ ਰਾਜ ਤੇ ਆਪ੍ਰੇਸ਼ਨ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਸਰਹੱਦੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ ਗਈ |
Ad Position 22
No active advertisement
ਪਿਛਲੀ ਖ਼ਬਰ ਨਰੇਸ਼ ਮਹਾਜਨ ਨਿਰਗੁਣ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਭਾਸ਼ਨ ਦੇਣਗੇ - ਰਾਕੇਸ਼ ਸ਼ਰਮਾ ਅਗਲੀ ਖ਼ਬਰ ਦੂਜਾ ਆਲ ਓਪਨ ਵਾਲੀਬਾਲ ਟੂਰਨਾਮੈਂਟ ਸਫ਼ਲਤਾ ਪੂਰਵਕ ਸਮਾਪਤ
Ad Position 24