02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਰੇਸ਼ ਮਹਾਜਨ ਨਿਰਗੁਣ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਭਾਸ਼ਨ ਦੇਣਗੇ - ਰਾਕੇਸ਼ ਸ਼ਰਮਾ

Ad Position 21
No active advertisement
ਅਜੀਤ ਡੈਸਕ 07-04-2026
ਪਠਾਨਕੋਟ, 6 ਅਪ੍ਰੈਲ (ਸੰਧੂ)- ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਸੀਨੀਅਰ ਨਿਗਰਾਨ ਇੰਜੀਨੀਅਰ ਅਤੇ ਪ੍ਰਸਿੱਧ ਕਵੀ ਨਰੇਸ਼ ਮਹਾਜਨ ਨਿਰਗੁਣ ਵਲੋਂ ਪ੍ਰੀਸ਼ਦ ਰਾਹੀਂ ਪਾਣੀ ਦੀ ਸੰਭਾਲ ਦੇ ਵਿਸ਼ੇ 'ਤੇ ਵੱਖ-ਵੱਖ ਸੰਸਥਾਵਾਂ ਵਿਚ ਦਿੱਤੇ ਜਾ ਰਹੇ ਭਾਸ਼ਣਾਂ ਦੀ ਹੁਣ ਪੰਜਾਬ ਦੇ ਹੋਰ ਵੱਕਾਰੀ ਅਦਾਰਿਆਂ ਵਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸੇ ਲੜੀ ਵਿਚ ਚੰਡੀਗੜ੍ਹ ਯੂਨੀਵਰਸਿਟੀ ਇਸ ਹਫ਼ਤੇ ਪ੍ਰੀਸ਼ਦ ਰਾਹੀਂ ਨਰੇਸ਼ ਮਹਾਜਨ ਨਿਰਗੁਣ ਵਲੋਂ ਪਾਣੀ ਦੀ ਸੰਭਾਲ ਦੇ ਮੁੱਦੇ 'ਤੇ 8 ਅਪ੍ਰੈਲ 2026 ਨੂੰ ਇਕ ਭਾਸ਼ਣ ਸਮਾਰੋਹ ਕਰਵਾਇਆ ਜਾ ਰਿਹਾ ਹੈ | ਯੂਨੀਵਰਸਿਟੀ ਆਡੀਟੋਰੀਅਮ 'ਚ ਵਿਦਿਆਰਥੀਆਂ ਨੂੰ ਮੁਹਿੰਮ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨਰੇਸ਼ ਮਹਾਜਨ ਨਿਰਗੁਣ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਨੂੰ ਸੱਦਾ ਪੱਤਰ ਸੌਂਪ ਕੇ ਉਨ੍ਹਾਂ ਦੀ ਸਹਿਮਤੀ ਪ੍ਰਾਪਤ ਕੀਤੀ | ਇਸ ਮੌਕੇ ਨਰੇਸ਼ ਮਹਾਜਨ ਨੇ ਕਿਹਾ ਕਿ ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਦੀ ਪੂਰੀ ਟੀਮ ਨੇ ਜਲ ਸੰਭਾਲ ਮੁਹਿੰਮ ਦੀ ਸਫਲਤਾ 'ਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਤੇ ਭਰੋਸਾ ਦਿੱਤਾ ਕਿ ਉਹ ਆਪਣੀਆਂ ਸੇਵਾਵਾਂ ਤੇ ਜਾਗਰੂਕਤਾ ਵਿਚ ਯੋਗਦਾਨ ਪਾਉਂਦੇ ਰਹਿਣਗੇ | ਉਨ੍ਹਾਂ ਕਿਹਾ ਕਿ ਉਹ ਅਜਿਹਾ ਕਰਦੇ ਰਹਿਣਗੇ | ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਡਾ: ਗੰਧਰਵ ਸਿੰਘ, ਤੀਰਥ ਰਾਮ, ਡਾ: ਰਾਜ ਕੁਮਾਰ, ਅਮਿਤ ਵਰਮਾ, ਰਿਤਿਕਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਧਰਨਾ ਅਗਲੀ ਖ਼ਬਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸੰਯੁਕਤ ਤੌਰ 'ਤੇ ਪਿੰਡ ਤਾਸ਼ ਅਤੇ ਮਾਖਨਪੁਰ ਵਿਚ ਤਲਾਸ਼ੀ ਮੁਹਿੰਮ ਚਲਾਈ
Ad Position 24