03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਕਾਲੋਨੀ ਖ਼ਿਲਾਫ਼ ਸਖ਼ਤ ਕਾਰਵਾਈ

Ad Position 21
No active advertisement
ਅਜੀਤ ਡੈਸਕ 07-04-2026
ਪਠਾਨਕੋਟ, 6 ਅਪ੍ਰੈਲ (ਸੁਮਿਤ)- ਪਠਾਨਕੋਟ ਦੇ ਸਿੰਬਲ ਚੌਕ ਇਲਾਕੇ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਇਕ ਕਾਲੋਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਨੇ ਉਸਾਰੀ ਦਾ ਕੰਮ ਰੋਕ ਦਿੱਤਾ | ਇਹ ਕਾਰਵਾਈ ਨਗਰ ਨਿਗਮ ਦੀ ਬਿਲਡਿੰਗ ਬਰਾਂਚ ਦੇ ਸੀਨੀਅਰ ਅਧਿਕਾਰੀ ਏ.ਟੀ.ਪੀ. ਰਾਜੇਸ਼ ਕੁਮਾਰ, ਬਿਲਡਿੰਗ ਇੰਸਪੈਕਟਰ ਸਮੀਰ ਡੋਗਰਾ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ਸਬ-ਇੰਸਪੈਕਟਰ ਯੋਗੇਸ਼ ਪਿੰਗਲਾ ਤੇ ਇਕ ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਸੀ | ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਿੰਬਲ ਚੌਕ ਨੇੜੇ ਕਾਲੋਨੀ ਨੂੰ ਬਿਨਾਂ ਆਗਿਆ ਦੇ ਕੱਟਿਆ ਜਾ ਰਿਹਾ ਹੈ ਅਤੇ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ | ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਨੇ ਮੌਕੇ 'ਤੇ ਪਹੁੰਚ ਕੇ ਦੋਸ਼ਾਂ ਨੂੰ ਸਹੀ ਪਾਏ ਜਾਣ' ਤੇ ਕਾਰਵਾਈ ਸ਼ੁਰੂ ਕਰ ਦਿੱਤੀ | ਅਪ੍ਰੇਸ਼ਨ ਦੌਰਾਨ ਜੇ.ਸੀ.ਬੀ. ਮਸ਼ੀਨਾਂ ਦੀ ਮਦਦ ਨਾਲ ਗੈਰ-ਕਾਨੂੰਨੀ ਉਸਾਰੀਆਂ ਨੂੰ ਹਟਾਇਆ ਗਿਆ ਤੇ ਨਿਰਮਾਣ ਅਧੀਨ ਉਸਾਰੀਆਂ ਨੂੰ ਢਾਹ ਦਿੱਤਾ ਗਿਆ | ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਉਸਾਰੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਸਮੀਰ ਡੋਗਰਾ ਨੇ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗੈਰ-ਕਾਨੂੰਨੀ ਉਸਾਰੀ ਜਾਂ ਕਾਲੋਨੀ ਦੀ ਤੁਰੰਤ ਪ੍ਰਸ਼ਾਸਨ ਨੂੰ ਰਿਪੋਰਟ ਕਰਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਹਾਦਰ ਲਾਹੜੀ 'ਚ ਕਈ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਮਹਾਜਨ ਯੁਵਾ ਵਿੰਗ ਨੇ ਲੰਗਰ ਲਗਾਇਆ
Ad Position 24