ਨਰੋਟ ਮਹਿਰਾ, 6 ਅਪ੍ਰੈਲ (ਰਾਜ ਕੁਮਾਰੀ)- ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਹਾਦਰ ਲਾਹੜੀ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜ ਅਤੇ ਉਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਪਾਰਟੀ 'ਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਵਿਚ ਹਰੇਕ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਮਾਝਾ ਜ਼ੋਨ ਪੰਜਾਬ ਨਰੇਸ਼ ਕੁਮਾਰ ਸੈਣੀ, ਚੇਅਰਮੈਨ ਬਲਾਕ ਸੰਮਤੀ ਘਰੋਟਾ ਪਵਨ ਕੁਮਾਰ ਫ਼ੌਜੀ, ਬਲਾਕ ਪ੍ਰਧਾਨ ਅਜੀਤ ਸਿੰਘ ਸਾਬੀ, ਵਿਲੇਜ ਕੋਆਰਡੀਨੇਟਰ ਰਾਮਪਾਲ, ਪ੍ਰਧਾਨ ਕਰਨਵੀਰ ਸਿੰਘ, ਬਲਜਿੰਦਰ ਸਿੰਘ, ਮੁਸ਼ਤਾਕ ਅਲੀ, ਗੁਰਭੇਜ ਸਿੰਘ, ਸੁਰਮੂਦੀਨ, ਸੈਫ ਅਲੀ, ਬਾਗ਼ ਹੁਸੈਨ, ਸਿਪਾਹੀਆਦੀਨ, ਅੰਕਿਤ ਕੁਮਾਰ ਮਹਿਰਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ |