ਵਡਾਲਾ ਗ੍ਰੰਥੀਆਂ, 7 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਭਾਰਤ ਸਕਾਊਟਸ ਐਂਡ ਗਾਈਡਜ਼ ਪੰਜਾਬ ਵਲੋਂ ਯੂਥ ਹੋਸਟਲ, ਡਲਹੌਜ਼ੀ, ਹਿਮਾਚਲ ਪ੍ਰਦੇਸ਼ ਵਿਖੇ ਡੀਓਸੀ-ਡੀਟੀਸੀ ਅਤੇ ਜ਼ਿਲ੍ਹਾ ਸਕੱਤਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਤੋਂ ਸਕਾਊਟਸ ਐਂਡ ਗਾਈਡਜ਼ ਦੇ ਡੀ.ਟੀ.ਸੀ. ਲੈਕਚਰਾਰ ਹਰਪਾਲ ਸਿੰਘ ਨੇ ਭਾਗ ਲਿਆ ਅਤੇ ਆਪਣੇ ਤਜਰਬੇ ਸਾਂਝੇ ਕੀਤੇ | ਮੀਟਿੰਗ ਦੌਰਾਨ ਉਨ੍ਹਾਂ ਨੂੰ ਸਕਾਊਟਿੰਗ ਖੇਤਰ ਵਿਚ ਦਿੱਤੀਆਂ ਸ਼ਾਨਦਾਰ ਤੇ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਲੈਕ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਕਾਊਟ-ਗਾਈਡ, ਰੋਵਰ-ਰੇਂਜਰ ਅਤੇ ਬਾਲਗ ਸਿਖਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣਾ ਤੇ ਨਵੀਂ ਪੀੜ੍ਹੀ ਵਿਚ ਅਨੁਸ਼ਾਸਨ, ਕਾਰਜਸ਼ੀਲਤਾ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ |