12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਾਵਰਕਾਮ ਤੇ ਟਰਾਂਸਕੋ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ 10 ਨੰੂ- ਸੁਰਿੰਦਰ ਪੱਪੂ <br/>

Ad Position 21
No active advertisement
ਅਜੀਤ ਡੈਸਕ 08-04-2026
ਗੁਰਦਾਸਪੁਰ, 7 ਅਪ੍ਰੈਲ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਤੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਡਲ ਪੱਧਰ ਦੀਆਂ ਮੰਗਾਂ 'ਤੇ ਵਿਚਾਰ ਕਰਨ ਅਤੇ ਅਲਾਈਵ ਫਾਰਮ ਜੋ ਪਾਵਰਕਾਮ ਮੈਨੇਜਮੈਂਟ ਲੇ ਆਨਲਾਈਨ ਅਪਲਾਈ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ, ਉਸ ਬਾਰੇ ਵੀ ਚਰਚਾ ਕਰਨ ਸਮੇਤ 18 ਅਪ੍ਰੈਲ ਨੰੂ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਲੁਧਿਆਣਾ ਵਿਖੇ ਸਟੇਟ ਕਮੇਟੀ ਪੈਨਸ਼ਨਰ ਐਸੋਸੀਏਸ਼ਨ ਵਲੋਂ ਦਿੱਤੇ ਜਾ ਰਹੇ ਪੰਜਾਬ ਪੱਧਰੀ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੈਨਸ਼ਨਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਉਸ ਧਰਨੇ ਨੰੂ ਸਫਲ ਕਰਕੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਲਾਗੂ ਕਰਵਾਈਆਂ ਜਾ ਸਕਣ | ਸ੍ਰੀ ਪੱਪੂ ਨੇ ਸਮੂਹ ਪੈਨਸ਼ਨਰਾਂ ਨੰੂ ਅਪੀਲ ਕੀਤੀ ਕਿ ਉਹ 66 ਕੇ.ਵੀ ਪੁਰਾਣਾਂ ਸ਼ਾਲਾ ਬਿਜਲੀ ਘਰ ਵਿਖੇ 10 ਅਪ੍ਰੈਲ ਦੀ ਮੀਟਿੰਗ ਵਿਚ ਸਵੇਰੇ 10 ਵਜੇ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਸਮਾਰਟ ਫ਼ੋਨ ਤੋਂ ਬਿਨਾਂ 'ਮਾਵਾਂ ਧੀਆਂ ਸਤਿਕਾਰ ਸਕੀਮ 'ਚ ਕੰਮ ਨਾ ਕਰਨ ਦਾ ਐਲਾਨ, ਡਾਇਰੈਕਟਰ... ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅਕਾਲੀ ਦਲ ਵਿਰੁੱਧ 'ਸਮਾਜਿਕ ਬਾਈਕਾਟ' ਵਾਲਾ ਗੈਰ-ਸੰਵਿਧਾਨਕ ਬਿਆਨ ਤੁਰੰਤ ਵਾਪਸ ਲੈਣ : ਭਾਈ ਪੀਰ ਮੁਹੰ...
Ad Position 24