12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਆਂਗਣਵਾੜੀ ਵਰਕਰਾਂ ਵਲੋਂ ਸਮਾਰਟ ਫ਼ੋਨ ਤੋਂ ਬਿਨਾਂ 'ਮਾਵਾਂ ਧੀਆਂ ਸਤਿਕਾਰ ਸਕੀਮ 'ਚ ਕੰਮ ਨਾ ਕਰਨ ਦਾ ਐਲਾਨ, ਡਾਇਰੈਕਟਰ ਦੇ ਨਾਂਅ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 08-04-2026
ਗੁਰਦਾਸਪੁਰ, 7 ਅਪ੍ਰੈਲ (ਚੱਕਰਾਜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਡਾਇਰੈਕਟਰ ਦੇ ਨਾਂਅ ਇਕ ਅਧਿਕਾਰੀ ਨੰੂ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਜੋ ਮੋਬਾਈਲ ਫ਼ੋਨ ਪੋਸ਼ਣ ਅਭਿਆਨ ਫੰਡਾ 'ਚੋਂ ਆਂਗਣਵਾੜੀ ਵਰਕਰਾਂ ਲਈ ਖ਼ਰੀਦੇ ਹਨ, ਉਹ ਫ਼ੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਇਹ ਫੋਨ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰਾਂ ਆਪਣੇ ਨਿੱਜੀ ਫੋਨ ਤੋਂ 'ਮਾਵਾਂ ਧੀਆਂ ਸਤਿਕਾਰਯੋਗ ਯੋਜਨਾ 'ਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਣ ਅਭਿਆਨ ਦਾ ਕੰਮ ਕਰ ਰਹੀਆਂ ਹਨ | ਪਿਛਲੇ ਅੱਠ ਸਾਲ ਤੋਂ ਵਰਕਰਾਂ, ਹੈਲਪਰਾਂ ਫੋਨਾਂ ਨੂੰ ਉਡੀਕ ਰਹੀਆਂ ਹਨ | ਜਦ ਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਦੇ ਦਿੱਤੇ ਹਨ | ਪਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਨਿੱਜੀ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ | ਜਦੋਂ ਕਿ ਪ੍ਰਧਾਨ ਮੰਤਰੀ ਮਾਤਰਤ ਵੰਦਨਾ ਯੋਜਨਾ ਵਿਚ ਇਕ ਲਾਭਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ਼ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ | ਇਸ ਮੌਕੇ ਓਾਕਾਰ ਕੌਰ ਮਲੋਟ, ਸ਼ਿੰਦਰਪਾਲ ਕੌਰ ਮਲੋਟ, ਸੁਖਵਿੰਦਰ ਕੌਰ ਝੋਰੜ, ਕਿਰਨਦੀਪ ਕੌਰ ਝੋਰ ਤੇ ਲਖਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸਾ ਗੁਰਦਾਸਪੁਰ ਦੇ ਹਰਦੇਵ ਸਿੰਘ ਪ੍ਰਧਾਨ ਅਤੇ ਗੋਪੀ ਉਗਰੇਵਾਲ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ 10 ਨੰੂ- ਸੁਰਿੰਦਰ ਪੱਪੂ <br/>
Ad Position 24