12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰਾਸਾ ਗੁਰਦਾਸਪੁਰ ਦੇ ਹਰਦੇਵ ਸਿੰਘ ਪ੍ਰਧਾਨ ਅਤੇ ਗੋਪੀ ਉਗਰੇਵਾਲ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 08-04-2026
ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਰਾਸਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਮੀਟਿੰਗ ਬਟਾਲਾ ਦੇ ਆਦਰਸ਼ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਪ੍ਰਧਾਨ ਜਗਤਪਾਲ ਮਹਾਜਨ ਅਤੇ ਪੰਜਾਬ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਾਗੂ ਕੀਤੇ ਗਏ ਨਵੇਂ ਪੋਰਟਲ ਪ੍ਰਣਾਲੀ ਦਾ ਤਿੱਖਾ ਵਿਰੋਧ ਕੀਤਾ ਅਤੇ ਇਸ ਨੂੰ ਤੁਰੰਤ ਰੱਦ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ | ਮੈਂਬਰਾਂ ਨੇ ਕਿਹਾ ਕਿ ਇਹ ਪੋਰਟਲ ਸਕੂਲਾਂ ਦੇ ਰੋਜ਼ਾਨਾ ਕੰਮਕਾਜ ਵਿਚ ਬੇਵਜ੍ਹਾ ਰੁਕਾਵਟ ਪੈਦਾ ਕਰ ਰਿਹਾ ਹੈ ਅਤੇ ਅਧਿਆਪਕਾਂ ਤੇ ਪ੍ਰਬੰਧਕਾਂ ਲਈ ਮੁਸ਼ਕਲਾਂ ਵਧਾ ਰਿਹਾ ਹੈ | ਇਸ ਤੋਂ ਬਾਅਦ ਰਾਸਾ ਪੰਜਾਬ ਦੇ ਨਿਯਮਾਂ ਅਨੁਸਾਰ ਜ਼ਿਲ੍ਹਾ ਕਾਰਜਕਾਰਨੀ ਦੀ ਨਵੀਂ ਟੀਮ ਦਾ ਐਲਾਨ ਕਰਦਿਆਂ ਹਰਦੇਵ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਗੁਰਪ੍ਰੀਤ ਸਿੰਘ ਗੋਪੀ ਉਗਰੇਵਾਲ ਨੂੰ ਜਨਰਲ ਸਕੱਤਰ ਬਣਾਇਆ ਗਿਆ | ਇਸ ਮੌਕੇ ਬਲਕਾਰ ਸਿੰਘ, ਚਰਨਜੀਤ ਸਿੰਘ ਪਾਰੋਵਾਲ, ਕਰਨਪਾਲ ਸਿੰਘ, ਚਰਨਜੀਤ ਕੌਰ, ਸੁਦੇਸ਼ ਰਾਣੀ, ਦੀਪਕ ਮਹਿਤਾ, ਲਵਪ੍ਰੀਤ ਸਿੰਘ, ਸ਼ਸੀ ਭੂਸ਼ਣ ਵਰਮਾ, ਰਾਜੇਸ਼ ਕੁਮਾਰ, ਵਿਪਨ ਕੁਮਾਰ, ਪਵਿੱਤਰਜੀਤ ਸਿੰਘ, ਗੁਰਮੀਤ ਸਿੰਘ, ਰਵੀ ਸੂਰੀ, ਰੁਪਿੰਦਰ ਸਿੰਘ, ਰਵਿੰਦਰ ਸ਼ਰਮਾ, ਤਨੂੰ ਕੌਰ, ਸਤਨਾਮ ਸਿੰਘ, ਕੁਲਭੂਸ਼ਨ ਮਹਾਜਨ, ਭੁਪਿੰਦਰ ਸਿੰਘ, ਸਮੀਰ ਭਾਟੀਆ, ਇਕਵਾਕ ਸਿੰਘ, ਹਰਪ੍ਰੀਤ ਕੌਰ, ਰਿਤੂ ਮਹਾਜਨ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੂੰ ਹੋਇਆ ਸੁਖਬੀਰ ਸਿੰਘ ਬਾਦਲ ਫੋਬੀਆ : ਨਰੇਸ਼ ਮਹਾਜਨ <br/> ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਸਮਾਰਟ ਫ਼ੋਨ ਤੋਂ ਬਿਨਾਂ 'ਮਾਵਾਂ ਧੀਆਂ ਸਤਿਕਾਰ ਸਕੀਮ 'ਚ ਕੰਮ ਨਾ ਕਰਨ ਦਾ ਐਲਾਨ, ਡਾਇਰੈਕਟਰ...
Ad Position 24