ਗੁਰਦਾਸਪੁਰ, 7 ਅਪ੍ਰੈਲ (ਚੱਕਰਾਜਾ)- ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਹਰ ਸਾਲ ਮਨਾਇਆ ਜਾਣ ਵਾਲਾ ਤਿੰਨ ਰੋਜ਼ਾ ਖਾਲਸਾ ਸਾਜਨਾ ਦਿਵਸ ਵਿਸਾਖੀ ਮੇਲਾ ਇਸ ਵਾਰ ਵੀ 14, 15 ਅਤੇ 16 ਅਪ੍ਰੈਲ ਨੰੂ ਮਨਾਇਆ ਜਾ ਰਿਹਾ ਹੈ | ਮੈਨੇਜਰ ਭਾਈ ਹਰਜੀਤ ਸਿੰਘ ਅਤੇ ਹੈਡ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ ਗਿਆਨੀ ਸਰਬਜੀਤ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੰੂ ਅਖੰਡ ਪਾਠ ਦੇ ਭੋਗ ਉਪਰੰਤ ਤਿੰਨੋਂ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪ੍ਰਸਿੱਧ ਰਾਗੀ ਢਾਡੀ ਕਵੀਸਰ ਤੇ ਕਥਾ ਵਾਚਕ ਆਉਣ ਵਾਲੀਆਂ ਸੰਗਤਾਂ ਨੰੂ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਅਖੀਰਲੇ ਦਿਨ 16 ਅਪ੍ਰੈਲ ਨੰੂ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚ ਰਹੇ ਪੰਜ ਪਿਆਰਿਆਂ ਵਲੋਂ ਅੰਮਿ੍ਤਪਾਨ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ |