12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਸਰਕਾਰ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਸਾਰ ਲਵੇ : ਲਖਬੀਰ ਸਿੰਘ ਲੋਧੀਨੰਗਲ

Ad Position 21
No active advertisement
ਅਜੀਤ ਡੈਸਕ 08-04-2026
ਫਤਹਿਗੜ੍ਹ ਚੂੜੀਆਂ, 7 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਜਿਵੇਂ ਬੀਤੀ ਸਾਉਣੀ ਦੀ ਫਸਲ ਮੌਕੇ ਦਰਿਆ ਰਾਵੀ ਦੀ ਮਾਰ ਹੇਠ ਹਲਕਾ ਡੇਰਾ ਬਾਬਾ ਨਾਨਕ ਅਤੇ ਸਮੁੱਚੇ ਖੇਤਰ ਵਿਚ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਸਨ, ਉਸ ਵੇਲੇ ਦੀ ਮਾਰ ਹੇਠ ਆਏ ਕਿਸਾਨ ਹਾਲੇ ਤੱਕ ਸਥਿਰ ਨਹੀਂ ਹੋ ਸਕੇ | ਇਸੇ ਤਰ੍ਹਾਂ ਹੁਣ ਬੀਤੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੀ ਬਰਸਾਤ, ਗੜੇਮਾਰੀ ਅਤੇ ਝੱਖੜ ਕਾਰਨ ਕਣਕ ਦੀ ਫਸਲ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਪੱਕੀ ਹੋਈ ਕਣਕ ਦੀ ਫਸਲ ਬਰਸਾਤ ਕਾਰਨ ਜ਼ਮੀਨ ਉੱਪਰ ਵਿਛ ਗਈ ਹੈ, ਜਿਸ ਦੇ ਝਾੜ ਵਿਚ ਵੱਡੀ ਕਮੀ ਆਉਣ ਦੀ ਸੰਭਾਵਨਾ ਹੈ, ਉੱਪਰ ਅਸਮਾਨ ਵਿਚ ਛਾਈਆਂ ਕਾਲੀਆਂ ਘਟਾਵਾਂ ਅਤੇ ਨਿਰੰਤਰ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰ ਬੇਹੱਦ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਸੀਂ ਵੀ ਪੀੜਤ ਕਿਸਾਨਾਂ ਦੀ ਸਾਰ ਲੈਣ ਲਈ ਕਦਮ ਪੁੱਟ ਰਹੇ ਹਾਂ, ਜਦ ਕਿ ਬਰਸਾਤ ਕਾਰਨ ਉਜਾੜੇ ਦਾ ਸ਼ਿਕਾਰ ਹੋਏ ਪਿੰਡਾਂ ਦੇ ਲੋਕ ਵੀ ਇਕ-ਦੂਸਰੇ ਦੀ ਬਾਂਹ ਜ਼ਰੂਰ ਫੜਨ | ਉਨ੍ਹਾਂ ਕਿਹਾ ਕਿ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਮੀਟਿੰਗ ਮੌਕੇ ਵੀ ਕਿਸਾਨਾਂ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ ਚਰਚਾ ਹੋਵੇਗੀ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਸਾਰ ਲੈਣ ਮੌਕੇ ਕੁੰਭਕਰਨੀ ਨੀਦੇ ਸੁੱਤੀ ਪਈ ਹੈ, ਜਿਸ ਨੂੰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੋਈ ਫਿਕਰ ਨਹੀਂ ਹੈ ਅਤੇ ਨਾ ਹੀ ਸਰਕਾਰ ਦੇ ਹਾਲਾਤਾਂ ਅਨੁਸਾਰ ਕੋਈ ਆਸ ਰੱਖੀ ਜਾ ਸਕਦੀ ਹੈ, ਪਰ ਅਸੀਂ ਇਨਸਾਨੀਅਤ ਨਾਤੇ ਮੰਗ ਕਰਦੇ ਹਾਂ ਤੇ ਬਰਸਾਤ, ਗੜੇਮਾਰੀ ਕਾਰਨ ਉਜਾੜੇ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਵੱਧ ਤੋਂ ਵੱਧ ਮੁਆਵਜਾ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੇ ਪਰਿਵਾਰ ਦੀ ਦਰ ਗੁਜ਼ਰੀ ਹੋ ਸਕੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਡਰੰਮਾਂ ਵਿਚ ਪਾ ਕੇ ਤੇਲ ਨਹੀਂ ਦਿੱਤਾ ਜਾ ਰਿਹਾ, ਨਾ ਤਾਂ ਟਰੈਕਟਰ, ਕੰਬਾਈਨਾਂ ਰੋਜ਼ ਪੈਟਰੋਲ ਪੰਪ 'ਤੇ ਜਾ ਸਕਦੀਆਂ ਹਨ ਅਤੇ ਨਾ ਹੀ ਕਿਸਾਨਾਂ ਕੋਲ ਚੰਗੀ ਆਰਥਿਕ ਵਿਵਸਥਾ ਹੈ, ਜਿਸ ਕਰ ਕੇ ਉਹ ਤੇਲ ਦਾ ਸਟਾਕ ਜਮਾ ਕਰ ਲੈਣ | ਉਨ੍ਹਾਂ ਕਿਹਾ ਕਿ ਸਵੇਰੇ ਟਰੈਕਟਰ ਜਾਂ ਕੰਬਾਈਨਾਂ ਕੱਢਣ ਵਾਸਤੇ ਕਿਸਾਨਾਂ ਕੋਲ ਲੋੜੀਂਦਾ ਤੇਲ ਹੋਣਾ ਵੀ ਜ਼ਰੂਰੀ ਹੈ | ਉਨ੍ਹਾਂ ਅਪੀਲ ਕੀਤੀ ਕਿ ਛੋਟੀਆਂ-ਛੋਟੀਆਂ ਪਾਬੰਦੀਆਂ ਲਾ ਕੇ ਪਹਿਲਾਂ ਹੀ ਝਿੰਜੋੜੇ ਜਾ ਚੁੱਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਵਿਚ ਨਾ ਪਾਇਆ ਜਾਵੇ, ਕਿਸਾਨੀ ਨੂੰ ਚਲਦੀ ਰੱਖਣ ਵਾਸਤੇ ਪਹਿਲਾਂ ਦੀ ਤਰ੍ਹਾਂ ਕਿਸਾਨਾਂ ਨੂੰ ਤੇਲ ਅਤੇ ਜ਼ਰੂਰਤ ਦੀਆਂ ਲੋੜਾਂ ਮੁਹੱਈਆ ਕਰਵਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ 'ਚ ਸ਼ਾਨਦਾਰ ਪ੍ਰਾਪਤੀਆਂ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ-ਸੇਖਵਾਂ, ਸੁਚੇਤਗੜ
Ad Position 24