12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ 'ਚ ਸ਼ਾਨਦਾਰ ਪ੍ਰਾਪਤੀਆਂ <br/>

Ad Position 21
No active advertisement
ਅਜੀਤ ਡੈਸਕ 08-04-2026
ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ ਐਲਾਨੇ ਗਏ, ਜਿਨਾਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਰਹੀਆਂ | ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ ਪੁਜੀਸ਼ਨਾਂ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮਧੂ ਬਾਲਾ ਨੇ ਦੱਸਿਆ ਕਿ ਵਿਦਿਆਰਥਣ ਸਿਮਰਜੀਤ ਕੌਰ ਤੇ ਸ਼ੈਫਾਲੀ ਨੇ 80 ਫ਼ੀਸਦੀ ਅੰਕ ਹਾਸਲ ਕਰ ਕੇ ਯੂਨੀਵਰਸਿਟੀ ਵਿਚੋਂ 5ਵਾਂ, ਜਸਮੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ 6ਵਾਂ, ਅਰਸ਼ਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਗੁਰਲੀਨ ਕੌਰ ਤੇ ਅੰਕਿਤਾ ਜਮਵਾਲ ਨੇ 78 ਫ਼ੀਸਦੀ ਅੰਕਾਂ ਨਾਲ 7ਵਾਂ, ਹੁਨਰਦੀਪ ਕੌਰ ਤੇ ਸ਼ਿਵਪ੍ਰੀਤ ਸਿੰਘ ਨੇ 77 ਫ਼ੀਸਦੀ ਅੰਕਾਂ ਨਾਲ 8ਵਾਂ, ਹਰਪ੍ਰੀਤ ਕੌਰ ਤੇ ਸਤਿੰਦਰ ਕੌਰ ਨੇ 76 ਫ਼ੀਸਦੀ ਅੰਕਾਂ ਨਾਲ 9ਵਾਂ, ਕੰਵਲਜੀਤ ਕੌਰ, ਕਾਜਲ, ਰਣਜੀਤ ਕੌਰ, ਸਿਮਰਨਜੀਤ ਕੌਰ ਤੇ ਆਂਚਲ ਕੁਮਾਰ ਨੇ 75 ਫ਼ੀਸਦੀ ਅੰਕਾਂ ਨਾਲ 10ਵਾਂ, ਲਵਪ੍ਰੀਤ, ਰਾਜਬੀਰ ਕੌਰ, ਨਿਰਮਲਜੀਤ ਕੌਰ, ਪੂਜਾ ਸ਼ਰਮਾ, ਗੁਰਪ੍ਰੀਤ ਕੌਰ, ਨਿਕੀਤਾ ਗਿੱਲ, ਕਾਜਲ ਤੇ ਮਾਨਸੀ ਨੇ 74 ਫ਼ੀਸਦੀ ਅੰਕਾਂ ਨਾਲ 11ਵਾਂ, ਸੰਦੀਪ ਕੌਰ ਮਨਰਾਜ ਕੌਰ, ਅਮਨਦੀਪ ਕੌਰ, ਸੁਖਜੀਤ ਕੌਰ, ਕੋਮਲਪ੍ਰੀਤ ਕੌਰ ਤੇ ਖੁਸ਼ਵੀਰ ਕੌਰ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 12ਵਾਂ ਸਥਾਨ ਹਾਸਲ ਕੀਤਾ | ਇਸ ਖੁਸ਼ੀ ਦੇ ਮੌਕੇ ਕਾਲਜ ਦੇ ਚੇਅਰਮੈਨ ਸ: ਬਲਜੀਤ ਸਿੰਘ ਛੀਨਾ ਨੇ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਅਧਿਆਪਕਾਂ ਨੂੰ ਦਿੰਦਿਆਂ ਹਮੇਸ਼ਾ ਹੀ ਅਧਿਆਪਕ ਅਹੁਦੇ ਲਈ ਯੋਗ ਅਗਵਾਈ ਦਿੰਦੇ ਰਹਿਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਦੱਸਿਆ ਕਿ ਨਵੇਂ ਸੈਸ਼ਨ 2026-27 ਲਈ ਕਾਲਜ ਵਿਚ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਹਮੇਸ਼ਾ ਦੀ ਤਰ੍ਹਾਂ ਲੋੜਵੰਦ ਵਿਦਿਆਰਥੀਆਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਪਿ੍ੰਸੀਪਲ ਮਧੂ ਬਾਲਾ, ਜਸਪਿੰਦਰ ਕੌਰ, ਇੰਦਰਜੀਤ ਕੌਰ, ਕਵਲਜੀਤ ਕੌਰ, ਰਾਜਵਿੰਦਰ ਕੌਰ, ਅਨੁਰਾਧਾ, ਰਾਜਬੀਰ ਕੌਰ, ਰਣਜੀਤਪਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਮਹਾਨ ਅੰਮਿ੍ਤ ਸੰਚਾਰ 10 ਨੂੰ -ਜਥੇਦਾਰ ਗੋਰਾ ਅਗਲੀ ਖ਼ਬਰ ਪੰਜਾਬ ਸਰਕਾਰ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਸਾਰ ਲਵੇ : ਲਖਬੀਰ ਸਿੰਘ ਲੋਧੀਨੰਗਲ
Ad Position 24