12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਮਹਾਨ ਅੰਮਿ੍ਤ ਸੰਚਾਰ 10 ਨੂੰ -ਜਥੇਦਾਰ ਗੋਰਾ

Ad Position 21
No active advertisement
ਅਜੀਤ ਡੈਸਕ 08-04-2026
ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 10 ਅਪ੍ਰੈਲ ਨੂੰ ਸਵੇਰੇ 10:00 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਮਹਾਨ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆ ਨੂੰ ਅੰਮਿ੍ਤ ਛਕਾਉਣਗੇ | ਜਥੇਦਾਰ ਗੋਰਾ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਅੰਮਿ੍ਤ ਅਭਿਲਾਖੀਆਂ ਨੂੰ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ | ਇਸ ਮੌਕੇ ਮੈਨੇਜਰ ਜਤਿੰਦਰ ਸਿੰਘ ਚੀਮਾ, ਪ੍ਰਚਾਰਕ ਭਾਈ ਸਿਮਰਨਜੀਤ ਸਿੰਘ, ਪ੍ਰਚਾਰਕ ਗਿਆਨੀ ਗੁਰਮੁੱਖ ਸਿੰਘ ਖਾਲਸਾ, ਪ੍ਰਚਾਰਕ ਭਾਈ ਬਲਬੀਰ ਸਿੰਘ ਸੇਖਵਾਂ, ਪ੍ਰਚਾਰਕ ਭਾਈ ਸਰਵਨ ਸਿੰਘ, ਪ੍ਰਚਾਰਕ ਭਾਈ ਕਪਿਲਦੀਪ ਸਿੰਘ ਅਤੇ ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱੈਸ.ਐੱਸ. ਬਾਜਵਾ ਮੈਮੋਰੀਅਲ ਸਕੂਲ ਕਾਦੀਆਂ ਵਿਚ ਨਵੇਂ ਸੈਸ਼ਨ 'ਚ ਦਾਖ਼ਲੇ ਲਈ ਉਤਸ਼ਾਹ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ 'ਚ ਸ਼ਾਨਦਾਰ ਪ੍ਰਾਪਤੀਆਂ <br/>
Ad Position 24