ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਏ ਦਿਨ ਬੇਤੁਕੇ ਬਿਆਨ ਦੇ ਕੇ ਸਮਾਂ ਲੰਘਾ ਰਹੇ ਹਨ | ਇਸ ਲਈ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਬਰਬਾਦ ਹੋ ਰਹੀਆਂ ਫਸਲਾਂ ਦਾ ਮੁਆਵਜਾ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਕਿਸਾਨਾਂ ਤੇ ਹੋਰ ਵਰਗ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਕੋਈ ਵੀ ਧਿਆਨ ਨਹੀਂ ਹੈ, ਸਗੋਂ ਬਿਨਾਂ ਵਜ੍ਹਾ ਸ਼ੋ੍ਰਮਣੀ ਅਕਾਲੀ ਦਲ ਦੀ ਹੋ ਰਹੀ ਮਜ਼ਬੂਤੀ ਦੀ ਬੌਖਲਾਹਟ ਵਿਚ ਆ ਕੇ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ | ਕਦੇ ਉਹ ਕਹਿੰਦੇ ਹਨ ਕਿ ਅਕਾਲੀਆਂ ਨੂੰ ਪਿੰਡਾਂ ਵਿਚ ਨਾ ਵੜ੍ਹਨ ਦਿਓ ਤੇ ਕਦੀ ਅਕਾਲੀ ਦਲ ਨੂੰ ਵੋਟਾਂ ਨਾ ਪਾਏਓ | ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਮੌਸਮਾਂ ਕਾਰਨ ਇਕ ਪਾਸੇ ਕਿਸਾਨਾਂ ਦੀ ਫਸਲ ਬਰਬਾਦ ਹੋ ਰਹੀ ਹੈ, ਦੂਸਰੇ ਪਾਸੇ ਆੜ੍ਹ}ੀਆਂ ਦੀ ਚੱਲ ਰਹੀ ਹੜ੍ਹਤਾਲ ਕਾਰਨ ਮੰਡੀਆਂ 'ਚੋਂ ਉਨ੍ਹਾਂ ਦੀ ਕਣਕ ਦੀ ਖਰੀਦ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਾਲਤ ਵੇਖਦਿਆਂ ਉਨ੍ਹਾਂ ਦੀ ਖਰਾਬ ਹੋਣ ਰਹੀ ਫਸਲ ਦਾ ਮੁਆਵਜਾ ਪ੍ਰਤੀ ਏਕੜ 50 ਹਜ਼ਾਰ ਰੁਪਏ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |