ਨੌਸ਼ਹਿਰਾ ਮੱਝਾ ਸਿੰਘ, 7 ਅਪ੍ਰੈਲ (ਰਵੀ ਭਗਤ)-ਸਿਵਲ ਸਰਜਨ ਗੁਰਦਾਸਪੁਰ ਦੇ ਨਿਰਦੇਸ਼ਾ ਅਨੁਸਾਰ ਐੱਸ.ਐੱਮ.ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸੀ.ਐੱਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਸਬੰਧੀ ਜਾਣਕਾਰੀ ਵਧਾਉਣਾ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ ਦੇ ਮੰਤਵ ਨਾਲ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਐੱਸ.ਐੱਮ.ਓ. ਡਾ. ਰਵਿੰਦਰ ਸਿੰਘ ਵਲੋਂ ਆਮ ਬਿਮਾਰੀਆਂ ਦੀ ਰੋਕਥਾਮ, ਸਫ਼ਾਈ ਦੀ ਮਹੱਤਤਾ, ਸੰਤੁਲਿਤ ਖੁਰਾਕ ਅਤੇ ਨਿਯਮਿਤ ਕਸਰਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਸਮੇਂ-ਸਮੇਂ 'ਤੇ ਸਿਹਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਬਿਮਾਰੀਆਂ ਦਾ ਸਮੇਂ ਸਿਰ ਪਤਾ ਲੱਗ ਸਕੇ | ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮਕਸਦ ਸਿਰਫ਼ ਇਕ ਦਿਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸਾਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹਰ ਰੋਜ਼ ਆਪਣੀ ਸਿਹਤ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ | ਇਸ ਮੌਕੇ ਡਾ. ਮੁਹੱਬਤਪਾਲ ਸਿੰਘ, ਡਾ. ਕੁਲਜੀਤ ਕੌਰ , ਡਾ. ਵਿਸ਼ਾਲ, ਡਾ. ਦੀਪਕ, ਨਰਿੰਦਰ ਨੰਦਾ, ਐੱਚ.ਆਈ. ਅੰਮਿ੍ਤ ਚਮਕੌਰ ਸਿੰਘ, ਜਤਿੰਦਰ ਸਿੰਘ, ਸੁਮੀਤ ਸ਼ਰਮਾ, ਤਰਸੇਮ ਲਾਲ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਹਾਜ਼ਰ ਹਨ |