ਗੁਰਦਾਸਪੁਰ, 7 ਅਪ੍ਰੈਲ (ਚੱਕਰਾਜਾ)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਵਿਖੇ ਮਹਾਨ ਸੰਤ ਤੇ ਭਗਤੀ ਅੰਦੋਲਨ ਦੇ ਪ੍ਰਮੁੱਖ ਪ੍ਰਚਾਰਕ ਬਾਬਾ ਨਾਭਾ ਦਾਸ ਜੀ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਸਕੂਲ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਅਤੇ ਪਿ੍ੰਸੀਪਲ ਮੈਡਮ ਨੀਲਮ ਕੁਮਾਰੀ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਬਾਬਾ ਨਾਭਾ ਦਾਸ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਵਿਦਿਆਰਥੀਆਂ ਨੇ ਬਾਬਾ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਗਤੀ ਮਾਰਗ ਬਾਰੇ ਵਚਾਰ ਪ੍ਰਗਟ ਕੀਤੇ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਭਾਸ਼ਣਾਂ, ਕਵਿਤਾਵਾਂ ਅਤੇ ਹੋਰ ਪ੍ਰਸਤੁਤੀਆਂ ਰਾਹੀਂ ਸਮਾਗਮ ਨੂੰ ਰੌਚਕ ਬਣਾਇਆ ਗਿਆ | ਬਾਬਾ ਨਾਭਾ ਦਾਸ ਜੀ 16ਵੀਂ ਸਦੀ ਦੇ ਪ੍ਰਸਿੱਧ ਸੰਤ, ਧਰਮ ਗਿਆਨੀ ਅਤੇ ਕਵੀ ਸਨ, ਜਿਨ੍ਹਾਂ ਨੇ 'ਭਕਤਮਾਲ' ਵਰਗੀ ਮਹੱਤਵਪੂਰਨ ਰਚਨਾ ਰਾਹੀਂ ਭਗਤੀ ਅੰਦੋਲਨ ਨੂੰ ਮਜ਼ਬੂਤੀ ਦਿੱਤੀ | ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਲੋਕਾਂ ਨੂੰ ਸੱਚਾਈ, ਨਿਮਰਤਾ ਅਤੇ ਭਗਤੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ | ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਬਾਬਾ ਜੀ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ 'ਚ ਅਪਣਾਉਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਪੂਰਾ ਮਾਹੌਲ ਭਗਤੀਮਈ ਬਣਿਆ ਰਿਹਾ | ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਵਿਚ ਨਵੇਂ ਸੈਸ਼ਨ 2026-27 ਲਈ ਨਰਸਰੀ ਤੋਂ 12ਵੀਂ ਜਮਾਤ ਤੱਕ ਦਾਖ਼ਲੇ ਖੁੱਲ੍ਹੇ ਹਨ | ਇੱਛੁਕ ਮਾਪੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਕੂਲ ਨਾਲ ਸੰਪਰਕ ਕਰ ਸਕਦੇ ਹਨ |